ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ
ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਦੌ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਅਕਤੂਬਰ ਤੋਂ 2 ਨਵੰੰਬਰ, 2018 ਤੱਕ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ 18 ਤੋਂ 50 ਸਾਲ ਤੱਕ, ਬੇਰੁਜਗਾਰ, ਪੰਜਾਬੀ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਉਹ ਇਸ ਕੋਰਸ ਵਿੱਚ ਭਾਗ ਲੈ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜਨਰਲ ਕੈਟਾਗਰੀ ਨਾਲ ਸਬੰਧਤ ਸਿਖਿਆਰਥੀਆਂ ਤੋਂ 1000/- ਰੁ: ਅਤੇ ਅਨੂਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਤੋਂ 750/- ਰੁ: ਫੀਸ ਵਸੂਲ ਕੀਤੀ ਜਾਵੇਗੀ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਕੌਂਸਲਿੰਗ 22 ਅਕਤੂਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ ਐੱਟ ਵੇਰਕਾ, ਆਪੋਜਿਟ ਮਿਲਕ ਪਲਾਂਟ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਸਿਖਿਆਰਥੀ ਆਪਣੇ ਨਾਲ ਅਸਲ ਪੜ੍ਹਾਈ ਦਾ ਸਬੂਤ, ਅਧਾਰ ਕਾਰਡ ਅਤੇ ਜੇਕਰ ਕੋਈ ਸਿਖਿਆਰਥੀ ਅ: ਜਾਤੀ ਨਾਲ ਸਬੰਧ ਰੱਖਦਾ ਹੈ, ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰਾਪਤ ਵਿਅਕਤੀ ਦੁੱਧ ਅਤੇ ਦੁੱਧ ਦੇ ਪਦਾਰਥ ਵੇਚਣ ਲਈ ਆਊਟਲੈਟ ਬਣਾਉਣ ਲਈ ਸੱਸਤੇ ਵਿਆਜ ਦਰ ਤੇ ਕਰਜਾ ਪ੍ਰਾਪਤ ਕਰ ਸਕਦਾ ਹੈ ਅਤੇ ਨਾਬਾਰਡ ਵਲੋਂ ਜਨਰਲ ਕੈਟਾਗਰੀ ਲਈ 25 ਫੀਸਦੀ ਅਤੇ ਅ: ਜਾਤੀ ਨੂੰ 33.33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media