ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਸ੍ਰੀ
ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।ਇਹ ਪਾਬੰਦੀ ਦਾ ਹੁਕਮ 16 ਦਸੰਬਰ 2018 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media