ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਕ੍ਰਿਸ਼ਨ ਬਾਲ ਯੰਗ ਸਭਾ ਵੱਲੋਂ ਕਟੜਾ ਦੂਲੋ ਤੋਂ ਅੱਜ ਰਾਮਨੌਮੀ ਦੇ ਮੌਕੇ ਇਕ ਵਿਸ਼ਾਲ ਸ਼ੋਭਾ
ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ 19ਵੀ ਵਿਸ਼ਾਲ ਯੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾ ਸ਼ਹਿਰ ਦੀ ਪਰਿਕਰਮਾ ਕਰੇਗੀ ਅਤੇ ਕੱਲ ਦੁਸ਼ਹਿਰਾ ਗਰਾਉਂਡ ਵਿਖੇ ਪੁੱਜੇਗੀ।
ਸੋਨੀ ਨੇ ਕਿਹਾ ਕਿ ਇਹ ਤਿਓਹਾਰ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਇਹ ਤਿਓਹਾਰ ਬੜੇ ਚਾਅ ਅਤੇ ਉਲਾਸ ਨਾਲ ਮਨਾਉਣੇ ਚਾਹੀਦੇ ਹਨ।ਸਿਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿਓਹਾਰਾਂ ਨੁੂੰ ਮਨਾਉਣ ਦਾ ਮਕਸਦ ਇਹ ਹੈ ਕਿ ਸਾਡੀ ਨੌਜਵਾਨ ਪੀੜੀ ਨੂੰ ਆਪਣੇ ਅਤੀਤ ਤੋਂ ਜਾਣੂ ਕਰਵਾਉਣਾ ਹੈ।ਸੋਨੀ ਨੇ ਕਿਹਾ ਕਿ ਕੱਲ ਸ਼ਹਿਰ ਦੇ ਵੱਖ ਵੱਖ ਕੋਨਿਆਂ ਵਿੱਚੋਂ ਝਾਕੀਆਂ ਦੁਸ਼ਹਿਰਾ ਗਰਾਉਂਡ ਵਿਖੇ ਪੁੱਜ ਰਹੀਆਂ ਹਨ।ਉਨਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸ੍ਰੀ ਕ੍ਰਿਸ਼ਨ ਬਾਲ ਯੰਗ ਸਭਾ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਵਿਸ਼ਾਲ ਸੋਭਾ ਯਾਤਰਾ ਮੌਕੇ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਵਿਕਾਸ ਸੋਨੀ ਕੌਂਸਲਰ, ਮਹੇਸ਼ ਖੰਨਾ, ਗੌਤਮ ਅਰੋੜਾ, ਲਵ ਖੰਨਾ, ਮੁਨੀਸ਼ ਕੁਮਾਰ ਅਤੇ ਪੰਕਜ ਡੋਗਰਾ ਸ਼ਾਮਲ ਹੋਏ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media