Thursday, October 1, 2026

ਇਜ਼ਰਾਈਲ ਦੌਰਾ ਮੁਲਤਵੀ, ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਅੰਮ੍ਰਿਤਸਰ ਪਹੁੰਚਣਗੇ ਮੁੱਖ ਮੰਤਰੀ

ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ’ਤੇ ਸ਼ੁਰੂ, ਹਾਦਸੇ ਦੀ ਜਾਂਚ ਦੇ ਹੁਕਮ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਅੰਮਿ੍ਰਤਸਰ ਵਿਖੇ ਵਾਪਰੇ ਦੁੱਖਦਾਈ ਰੇਲ PPN1910201805ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ।
ਮੁੱਖ ਮੰਤਰੀ ਨੇ ਅੱਜ ਸ਼ਾਮ ਇਜ਼ਰਾਈਲ ਦੌਰੇ ਲਈ ਰਵਾਨਾ ਹੋਣਾ ਸੀ ਅਤੇ ਉਨ੍ਹਾਂ ਨੇ ਆਪਣਾ ਇਹ ਮੁਲਤਵੀ ਕਰ ਦਿੱਤਾ।ਮੁੱਖ ਮੰਤਰੀ ਭਲਕੇ ਸਵੇਰੇ ਅੰਮਿ੍ਤਸਰ ਲਈ ਜਾਣਗੇ ਤੇ ਉਥੇ ਦੁਸਹਿਰੇ ਦੇ ਤਿਉਹਾਰ ਦੌਰਾਨ ਵਾਪਰੇ ਹਾਦਸੇ ਨਾਲ ਹੋਏ ਨੁਕਸਾਨ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਤੋਂ ਇਲਾਵਾ ਪੀੜਤਾਂ ਪਰਿਵਾਰਾਂ ਨੂੰ ਵੀ ਮਿਲਣਗੇ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਇਹ ਘਟਨਾ ਭਗਦੜ ਹੋਣ ਨਾਲ ਵਾਪਰੀ ਕਿਉਂਕਿ ਟਰੈਕ ਨੇੜੇ ਰਾਵਣ ਦੇ ਪੁਤਲੇ ਨੂੰ ਜਦੋਂ ਅੱਗ ਲਾਉਣ ਮੌਕੇ ਪਟਾਕੇ ਚੱਲੇ ਤਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਟਰੈਕ ਵੱਲ ਭੱਜਣ ਲੱਗੇ।ਰਿਪੋਰਟਾਂ ਮੁਤਾਬਕ ਰੇਲ ਨੇ ਉਸ ਵੇਲੇ ਟਰੈਕ ’ਤੇ ਖੜ੍ਹੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ।ਉਨ੍ਹਾਂ ਕਿਹਾ ਕਿ ਹੁਣ ਤੱਕ 40 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਰਾਹਤ ਕਾਰਜ ਅਜੇ ਜਾਰੀ ਹਨ।
ਇਸ ਹਾਦਸੇ ਦੇ ਮੱਦੇਨਜ਼ਰ ਸੂਬੇ ਦੇ ਡੀ.ਜੀ.ਪੀ ਦੀ ਅਗਵਾਈ ਵਿੱਚ ਵਾਧੂ ਪੁਲੀਸ ਫੋਰਸ ਨੂੰ ਘਟਨਾ ਸਥਾਨ ’ਤੇ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਪਹਿਲਾਂ ਹੀ ਅੰਮ੍ਰਿਤਸਰ ਵਿਖੇ ਬਚਾਅ ਤੇ ਰਾਹਤ ਕਾਰਜਾਂ ਦੀ ਦੇਖ-ਰੇਖ ਕਰ ਰਹੇ ਹਨ।ਗ੍ਰਹਿ ਸਕੱਤਰ ਅਤੇ ਸਿਹਤ ਸਕੱਤਰ ਸਮੇਤ ਡੀ.ਜੀ.ਪੀ ਅਮਨ ਤੇ ਕਾਨੂੰਨ ਵੀ ਅੰਮਿ੍ਰਤਸਰ ਲਈ ਰਵਾਨਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਦੁੱਖਦਾਈ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਵਾਸਤੇ ਲੋੜੀਂਦੇ ਪ੍ਰਸ਼ਾਸਨਕ ਤੇ ਪੁਲੀਸ ਅਮਲੇ ਨੂੰ ਜੰਗੀ ਪੱਧਰ ’ਤੇ ਜੁੱਟ ਜਾਣ ਦੇ ਹੁਕਮ ਦਿੱਤੇ ਹਨ।ਉਨ੍ਹਾਂ ਨੇ ਮੁੱਖ ਸਕੱਤਰ ਨੂੰ ਲੋੜੀਂਦਾ ਪ੍ਰਸ਼ਾਸਕੀ ਅਮਲਾ ਤਾਇਨਾਤ ਕਰਨ ਦੀ ਹਦਾਇਤ ਕੀਤੀ ਤਾਂ ਕਿ ਜ਼ਖਮੀਆਂ ਨੂੰ ਇਲਾਜ ਲਈ ਅੰਮਿ੍ਰਤਸਰ ਦੇ ਹਸਪਤਾਲਾਂ ਵਿੱਚ ਛੇਤੀ ਤੋਂ ਛੇਤੀ ਪਹੁੰਚਾਇਆ ਜਾ ਸਕੇ।ਸੂਬਾ ਸਰਕਾਰ ਨੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸਾਰੇ ਪ੍ਰਾਈਵੇਟ ਹਸਪਤਾਲ ਵੀ ਖੁੱਲ੍ਹੇ ਰੱਖਣ ਲਈ ਆਖਿਆ ਹੈ ਜਿੱਥੇ ਜ਼ਖਮੀਆਂ ਨੂੰ ਮੁਫਤ ਇਲਾਜ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਇਸ ਦੁਖਦਾਈ ਘੜੀ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਦੁੱਖ ਵਿੱਚ ਡੁੱਬੇ ਕੈਪਟਨ ਅਮਰਿੰਦਰ ਸਿੰਘ ਨੇ ਲੋੜੀਂਦੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਹਾਦਸਾਗ੍ਰਸਤ ਵਾਲੀ ਥਾਂ ’ਤੇ ਭੇਜਣ ਦੀ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਅਣਕਿਆਸੀ ਸਥਿਤੀ ਨਾਲ ਨਿਪਟਣ ਲਈ ਉਨ੍ਹਾਂ ਦੀ ਸਰਕਾਰ ਜ਼ਿਲ੍ਹਾ ਅਥਾਰਟੀ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਵਾਈ ਜਾਵੇਗੀ ਕਿ ਰੇਲਵੇ ਟਰੈਕ ’ਤੇ ਕਿਵੇਂ ਤੇ ਕਿਸ ਨੇ ਪੁਤਲਾ ਸਾੜਣ ਦੀ ਇਜਾਜ਼ਤ ਦਿੱਤੀ।
ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਤੁਰੰਤ 5-5 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਸਹਿਯੋਗ ਦੇਣ ਦਾ ਐਲਾਨ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਵੀ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply