Thursday, October 1, 2026

ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਅੰਮ੍ਰਿਤਸਰ ਪਹੁੰਚ ਕੇ ਰੇਲ ਹਾਦਸੇ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਰੇਲ ਰਾਜ ਮੰਤਰੀ ਮਨੋਜ ਸਿਨਹਾ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਦੀ ਖਬਰ Manoj Sinhaਮਿਲਣ `ਤੇ ਗੁਰੂ ਨਗਰੀ ਪਹੁੰਚੇ। ਉਨਾਂ ਘਟਨਾ ਵਾਲੀ ਥਾਂ `ਤੇ ਰੇਲ ਟਰੈਕ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ। ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਾਦਸਾ ਰੇਲ ਵਿਭਾਗ ਵਲੋਂ ਨਹੀਂ ਕੀਤਾ ਗਿਆ, ਬਲਕਿ ਰੇਲ ਟਰੈਕ `ਤੇ ਖੜੇ ਲੋਕ ਗੱਡੀ ਦੀ ਚਪੇਟ ਵਿੱਚ ਆਏ ਹਨ।ਉਨਾਂ ਨੇ ਇਸ ਹਾਦਸੇ ਲਈ ਜਿਲਾ ਪ੍ਰਸਾਸ਼ਨ ਨੂੰ ਦੋਸ਼ੀ ਠਹਿਰਾਇਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply