ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਨੂੰ ਅਸਤੀਫਾ ਦੇ ਚੁੱਕੇ ਗਿਆਨੀ ਗੁਰਬਚਨ
ਸਿੰਘ ਨੇ ਜੌੜਾ ਫਾਟਕ ਨੇੜੇ ਦੁਸ਼ਿਹਰੇ ਦੇ ਤਿਉਹਾਰ ਸਮੇਂ ਰਾਵਣ ਦਹਿਨ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਭਿਆਨਕ ਰੇਲ ਹਾਦਸੇ ਦੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਮ੍ਰਿਤਕਾਂ ਅਤੇ ਜਖਮੀਆਂ ਨੂੰ ਯੋਗ ਸਹਾਇਤਾ ਵੀ ਦਿੱਤੀ ਜਾਵੇ, ਜਿਸ ਨਾਲ ਪਰਿਵਾਰ ਆਪਣਾ ਪੇਟ ਪਾਲ ਸਕਣ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ ਇਸ ਹਾਦਸੇ ਦੇ ਮ੍ਰਿਤਕ ਪਰਵਾਰਾਂ ਅਤੇ ਜਖਮੀਆਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਅਤੇ ਜਖਮੀਆਂ ਦੀ ਸਹਿਤਯਾਬੀ ਲਈ ਤੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸੰਸਾਰ ਭਰ ਵਿਚਲੇ ਗੁਰੂ ਘਰਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇ।
ਉਨਾਂ ਨੇ ਦੱਸਿਆ ਕਿ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜਖਮੀਆਂ ਦੀ ਸਿਹਤਯਾਬੀ ਲਈ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media