Friday, June 26, 2026

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ `ਤੇ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ PPN2110201804ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਬਾਬਾ ਬੂਟਾ ਸਿੰਘ ਲੰਬਵਾਲੀ ਨੇ ਅਰਦਾਸ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਇਸ ਸਮੇਂ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਅਠਾਰ੍ਹਵੀਂ ਸਦੀ ਦਾ ਮਹਾਨ ਸਿੱਖ ਜਰਨੈਲ ਸੀ, ਜਿਨ੍ਹਾਂ ਨੇ ਸਿੱਖ ਕੌਮ ਲਈ ਬੇਮਿਸਾਲ ਘਾਲਣਾ ਘਾਲੀ। ਉਨ੍ਹਾਂ ਕਿਹਾ ਕਿ ਪਾਣੀਪਤ ਦੀ ਲੜਾਈ ਤੋਂ ਮੁੜ ਰਹੇ ਅਹਿਮਦ ਸ਼ਾਹ ਅਬਦਾਲੀ ਪਾਸੋਂ 2200 ਹਿੰਦੁਸਤਾਨੀ ਔਰਤਾਂ ਨੂੰ ਛੁਡਵਾਉਣ ਵਾਲੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਨਾਂ ਇਤਿਹਾਸ ਵਿਚ ਸਦਾ ਚਮਕਦਾ ਰਹੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਿਥੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਸਿੱਖ ਕੌਮ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ, ਉਥੇ ਹੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਸਿੱਖੀ ਪ੍ਰਚਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਅਜੋਕੇ ਸਮੇਂ ਅੰਦਰ ਸਰਦਾਰ ਆਹਲੂਵਾਲੀਆ ਦੀ ਕਰਣੀ ਦੇ ਧਾਰਨੀ ਨੌਜੁਆਨਾਂ ਦੀ ਲੋੜ ਨੂੰ ਪੰਥ ਲਈ ਜ਼ਰੂਰੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਨੌਜੁਆਨੀ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਸਿਖਲਾਈ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਇਸੇ ਵਿੱਚੋਂ ਹੀ ਸਰਦਾਰ ਆਹਲੂਵਾਲੀਆ ਜਿਹੇ ਸਿੱਖ ਨੌਜੁਆਨ ਤਿਆਰ ਹੋਣਗੇ। ਇਸ ਤੋਂ ਪਹਿਲਾਂ ਬੁੱਢਾ ਦਲ ਦੇ ਕਥਾਵਾਚਕ ਭਾਈ ਸੁਖਜੀਤ ਸਿੰਘ ਘਨੱ੍ਹਈਆ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ।ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਜਥੇਦਾਰ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮੇਜਰ ਸਿੰਘ ਸ਼ਾਹਕੋਟ, ਬਾਬਾ ਭਗਤ ਸਿੰਘ, ਬਾਬਾ ਪਿਆਰਾ ਸਿੰਘ ਮੋਹਾਲੀ, ਬਾਬਾ ਸਤਨਾਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਭੋਲਾ ਸਿੰਘ ਸੰਗਤਸਰ, ਬਾਬਾ ਵਿਸ਼ਵਪ੍ਰਤਾਪ ਸਿੰਘ ਗੁਰਦੁਆਰਾ ਥੜ੍ਹਾ ਸਾਹਿਬ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਨਿਹੰਗ ਸਿੰਘ ਦਲਾਂ ਦੇ ਪ੍ਰਤੀਨਿਧ ਅਤੇ ਸੰਗਤਾਂ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply