Wednesday, November 18, 2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਨੇ ਲਾਈਆਂ ਡਿਊਟੀਆਂ`

ਅੰਮ੍ਰਿਤਸਰ, 20 ਅਕਤੁਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਸਬੰਧੀ ਪੰਜਵਾਂ ਅਰਦਾਸ ਸਮਾਗਮ 30 ਮਾਰਚ PPN21102018052019 ਦਿਨ ਸ਼ਨੀਵਾਰ ਨੂੰ ਕਰਵਾਇਆ ਜਾਵੇਗਾ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਭਲਾਈ ਕੇਂਦਰ ਵਿਖੇ 400 ਦੇ ਕਰੀਬ ਮੈਂਬਰਾਂ ਨੂੰ ਸੰਬੋਧਨ ਕਰਦਿਆਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਪੰਜਵਾਂ ਅਰਦਾਸ ਸਮਾਗਮ ਦੀ ਰੂਪ ਰੇਖਾ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ।ਭਾਈ ਸਾਹਿਬ ਨੇ ਦੱਸਿਆ ਕਿ 30 ਮਾਰਚ 2019 ਤੱਕ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਵਾਹਿਗੁਰੂ ਸਿਮਰਨ ਦੇ ਜਪ-ਤਪ ਦੀਆਂ ਹਾਜਰੀਆਂ ਲਗਾਈਆਂ ਜਾਣਗੀਆਂ।ਜਿਸ ਦੀ 30 ਮਾਰਚ 2019 ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ।ਉਨਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ 25 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੇ ਸਵਾਗਤ ਲਈ ਹਾਲ ਗੇਟ ਤੋਂ ਲੋਹਗੜ੍ਹ ਤੱਕ ਸਾਫ ਸਫਾਈ, ਸਜਾਵਟ ਅਤੇ ਪ੍ਰਸ਼ਾਦਿ ਦੀ ਸੇਵਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੂੰ ਸੌਂਪੀ ਗਈ ਹੈ। ਉਨਾਂ ਇਸ ਸਬੰਧੀ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਤਾਂ ਕਿ ਨਗਰ ਕੀਰਤਨ ਵਿੱਚ ਆਈਆਂ ਸੰਗਤਾਂ ਦੀ ਵੱਧ ਤੋਂ ਵੱਧ ਸੇਵਾ ਹੋ ਸਕੇ ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply