ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਦੇ
ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਵਿੱਚ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ ਕਿਸਾਨਾਂ ਲਈ ਉਪਲੱਬਧ ਹਨ।ਕਣਕ ਦੀਆਂ ਕਿਸਮਾਂ ਉਨਤ ਪੀ.ਬੀ ਡਬਲਯੂ 343, ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 725 ਅਤੇ ਐਚ.ਡੀ 3086 ਜਿੰਨ੍ਹਾਂ ਦਾ ਔਸਤਨ ਝਾੜ ਕ੍ਰਮਵਾਰ 23.2, 23.0, 22.9 ਅਤੇ 23.0 ਕੁਇੰਟਲ ਪ੍ਰਤੀ ਏਕੜ ਹੈ।ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਕਣਕ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਿਤ ਕਿਸਮਾਂ ਹੀ ਬੀਜਣ ਦੀ ਅਪੀਲ ਤਾਂ ਜੋ ਕਿਸਾਨ ਕਣਕ ਦਾ ਵਧੇਰੇ ਝਾੜ ਪ੍ਰਾਪਤ ਕਰ ਸਕਣ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media