Thursday, March 5, 2026

ਡੀ.ਸੀ ਨੇ ਆਰਮੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤੀ ਸਵੱਛਤਾ `ਤੇ ਚਰਚਾ

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇੱਕ

ACD Systems Digital Imaging
ACD Systems Digital Imaging

ਸਮੂਹ ਨੇ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨਾਲ ਉਨ੍ਹਾਂ ਦੇ ਦਫਤਰ ਵਿਖੇ ਇੱਕ ਮੁਲਾਕਾਤ ਕੀਤੀ।ਇਸ ਮੀਟਿੰਗ ਦੋਰਾਨ ਭਾਰਤ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਦੀ ਪਹਿਲ ਸਵੱਛਤਾ `ਤੇ ਚਰਚਾ ਕੀਤੀ ਗਈ।ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਵਿਦਿਆਰਥੀਆਂ ਵਲੋਂ ਤਿਆਰ ਹਸਤ ਨਿਰਮਿਤ ਥੈਲਿਆਂ ਅਤੇ ਜੂਟ ਦੇ ਥੈਲਿਆਂ ਨੂੰ ਪੇਸ਼ ਕੀਤਾ ਗਿਆ।ਜਿਸ ਦੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਥਾਂ ’ਤੇ ਹੱਥ ਨਾਲ ਤਿਆਰ ਕੀਤੇ ਜੂਟ ਤੇ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਵੀ ਅਪੀਲ ਕੀਤੀ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਆਰਮੀ ਪਬਲਿਕ ਸਕੂਲ ਮਾਮੂਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਜਾਂ 18 ਸਾਲ ਤੋਂ ਵੱਧ ਦੀ ਹੋ ਗਈ ਹੈ, ਉਹ ਆਪਣੀ ਵੋਟ ਜ਼ਰੂਰ ਰਜਿਸਟਰ ਕਰਵਾਉਣ।
ਆਰਮੀ ਪਬਲਿਕ ਸਕੂਲ ਮਾਮੂਨ ਮਿਲਟਰੀ ਸਟੇਸ਼ਨ ਦੇ ਅਧਿਆਪਕਾਂ ਨੇ ਦੱਸਿਆ ਕਿ ਭਾਰਤ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਦੀ ਮਹਾਨ ਪਹਿਲ ਸਵੱਛ ਭਾਰਤ ਅਭਿਆਨ ਦੇ ਤਹਿਤ ਆਰਮੀ ਪਬਲਿਕ ਸਕੂਲ ਮਾਮੂਨ ਕੈਂਟ ਵਿਖੇ 12 ਅਕਤੂਬਰ ਨੂੰ ਸਕੂਲ ਦੇ ਪ੍ਰਿੰਸੀਪਲ ਰੀਨਾ ਪਾਂਟਾ ਦੀ ਦੇਖ-ਰੇਖ ਹੇਠ ਸਵੱਛ ਅਭਿਆਨ ਦਾ ਆਯੋਜਨ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਲਾਸਟਿਕ ਦੇ ਥੈਲਿਆਂ ਦੇ ਪ੍ਰਯੋਗ ਦਾ ਪੂਰਜੋਰ ਵਿਰੋਧ ਕਰਕੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਹਸਤ ਨਿਰਮਿਤ ਥੈਲਿਆਂ ਅਤੇ ਜੱੂਟ ਦੇ ਥੈਲਿਆਂ ਨੂੰ ਮਾਮੂਨ ਕੈਂਟ ਦੇ ਸਾਰੇ ਦੁਕਾਨਦਾਰਾਂ ਅਤੇ ਵੱਖ-ਵੱਖ ਖੇਤਰਾਂ ਦੇ ਘਰਾਂ ਵਿੱਚ ਵੰਡ ਕੇ ਪਲਾਸਟਿਕ ਦੇ ਥੈਲਿਆਂ ਦਾ ਪ੍ਰਯੋਗ ਨਾ ਕਰਨ ਲਈ ਜਾਗਰੁਕ ਕੀਤਾ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਵੱਡਮੁਲਾ ਯੋਗਦਾਨ ਦੇਣ ਲਈ ਉਤਸਾਹਿਤ ਕੀਤਾ।ਉਨ੍ਹਾਂ ਦੱਸਿਆ ਕਿ ਆਰਮੀ ਪਬਲਿਕ ਸਕੂਲ ਦੇ ਬੱਚੇ ਬਹੁਤ ਹੀ ਹੁਸ਼ਿਆਰ ਹਨ ਅਤੇ ਬੱਚਿਆਂ ਨੇ ਨੈਸ਼ਨਲ ਲੈਵਲ ਦੀਆਂ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰੀਆਂ ਹਨ।ਉਨ੍ਹਾਂ ਦੱਸਿਆ ਕਿ ਆਰਮੀ ਪਬਲਿਕ ਸਕੂਲ ਮਾਮੂਨ ਕੈਂਟ ਦੇ ਵਿਦਿਆਰਥੀ ਵਿੱਕੀ ਦੇਕਾ ਨੇ ਕਿਤਾਬ ਲਿਖੀ ਹੈ, ਜਿਸ ਨੂੰ ਕਾਫ਼ੀ ਪੰਸਦ ਕੀਤਾ ਜਾ ਰਿਹਾ ਹੈ।ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ’ਤੇ ਸਮੀਤਾ ਸ਼ਰਮਾ, ਬੁਆ ਲਕਸ਼ਮੀ, ਸਿਮਰਨ ਨੈਸ਼ਨਲ ਲੈਵਲ ਕਰਾਟੇ ਚੈਂਪੀਅਨ, ਖੁਸ਼ੀ ਕੁਮਾਰੀ, ਰਾਹੁਲ ਚੌਧਰੀ, ਅਲਕਾ ਸਿੰਘ ਆਦਿ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਵਿਚ ਲਿਆ ਭਾਗ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਯੁਵਾ ਆਪਦਾ ਮਿੱਤਰਾ …

Leave a Reply