ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਦੀਵੇ ਜਗਾਉਣ ਲਈ ਪਾਵਨ ਸਰੋਵਰ ਦੇ ਦੁਆਲੇ ਕੀਤੇ ਜਾ ਰਹੇ ਆਰਜ਼ੀ ਪ੍ਰਬੰਧਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹਟਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਕਰਦੀ ਰਹੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media