ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਤੇ ਫਾਰਗ ਮੁਲਾਜਮਾਂ ਬਾਰੇ ਕਮੇਟੀ ਦੇ ਮੈਂਬਰ ਐਡਵੋਕੇਟ
ਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਫਾਰਗ ਮੁਲਾਜਮਾਂ ਦੇ ਮਾਮਲੇ ਨੂੰ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ ਕਮੇਟੀ ਨੇ ਕਾਫੀ ਹੱਦ ਤੱਕ ਕੰਮ ਮੁਕੰਮਲ ਕਰ ਲਿਆ ਹੈ, ਪ੍ਰੰਤੂ ਹੁਣ ਜਨਰਲ ਇਜਲਾਸ ਦੀ ਤਾਰੀਕ ਤੈਅ ਹੋਣ ਕਾਰਨ ਇਸ ਸਬੰਧੀ ਬਾਅਦ ਵਿਚ ਫੈਸਲਾ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਫਾਰਗ ਮੁਲਾਜਮਾਂ ਦੀ ਸਹਿਮਤੀ ’ਤੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਬ ਕਮੇਟੀ ਗਠਿਤ ਕੀਤੀ ਸੀ ਅਤੇ ਇਸ ਕਮੇਟੀ ਵੱਲੋਂ ਆਪਣਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।ਉਨ੍ਹਾਂ ਫਾਰਗ ਮੁਲਾਜਮਾਂ ਨੂੰ ਕਿਹਾ ਕਿ ਉਹ ਸਬ ਕਮੇਟੀ ’ਤੇ ਭਰੋਸਾ ਰੱਖਣ ਅਤੇ ਰਿਪੋਰਟ ਆਉਣ ਤੱਕ ਉਨ੍ਹਾਂ ਨੂੰ ਸਹਿਯੋਗ ਕਰਨ।ਉਨ੍ਹਾਂ ਫਾਰਗ ਮੁਲਾਜਮਾਂ ਨੂੰ ਧਰਨਾ ਨਾ ਦੇਣ ਵੀ ਅਪੀਲ ਕੀਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media