ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ
ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇਕ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ।ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਚੇਅਰਮੈਨ ਐਮ.ਕੇ ਮੰਨਾ ਨੇ ਕਿਹਾ ਕਿ ਦੁਸ਼ਹਿਰਾ ਬਦੀ ’ਤੇ ਨੇਕੀ ਦਾ ਪ੍ਰਤੀਕ ਹੈ, ਜਿਸ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਚੰਗੇ ਕੰਮਾਂ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਬੁਰਾਈ ਦਾ ਅੰਤ।ਰਾਵਨ ਦੇ ਪੁਤਲੇ ਨੂੰ ਸਮਾਜ ਸੇਵੀ ਵੀਨੂੰ ਗੋਇਲ ਨੇ ਦਹਨ ਕੀਤਾ।ਇਸ ਮੌਕੇ ਪ੍ਰਿੰਸੀਪਲ ਮੈਡਮ ਮਨਵੀਨ ਕੌਰ ਅਤੇ ਸਕੂਲ ਸਟਾਫ਼ ਦੇ ਨਾਲ ਵਿਦਿਆਰਥੀ ਵੀ ਹਾਜ਼ਿਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media