Tuesday, September 22, 2026

ਪੰਜਾਬ ਸਰਕਾਰ ਬਰਗਾੜੀ ਮੋਰਚਾ ਜਲਦ ਤੋਂ ਜਲਦ ਕਰਵਾਵੇ ਖ਼ਤਮ – ਸ਼ਿਵ ਜੋਸ਼ੀ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਆਪਣੇ ਆਪ ਵਿੱਚ ਬਹੁਤ ਹੀ PPN2110201804ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਜੋਸ਼ੀ ਨੇ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੀ ਆੜ ਵਿੱਚ ਕੁੱਝ ਖਾਲਿਸਤਾਨ ਸਮੱਰਥਕਾਂ ਵੱਲੋਂ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਬਰਗਾੜੀ ਮੋਰਚਾ ਛੇਤੀ ਤੋਂ ਛੇਤੀ ਖ਼ਤਮ ਕਰਵਾਵੇ, ਤਾਂ ਜੋ ਪੰਜਾਬ ਵਿੱਚ ਕਾਇਮ ਹਿੰਦੂ ਸਿੱਖ ਸਦਭਾਵਨਾ `ਤੇ ਕਿਸੇ ਤਰ੍ਹਾਂ ਦਾ ਕੋਈ ਗ੍ਰਹਿਣ ਨਾ ਲੱਗ ਸਕੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply