ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਜਿਲਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਦੇ ਜੇਠੂਕੇ ਪਿੰਡ ਦਾ
ਹਰਵਿੰਦਰ ਸਿੰਘ ਹਿੰਦਾ ਜੋ ਕਿ ਆਪ ਵਲੋਂ ਜੋਨ ਗਿੱਲ ਕਲਾਂ ਤੋਂ ਜਿਲਾ ਪ੍ਰੀਸ਼ਦ ਦਾ ਉਮੀਦਵਾਰ ਸਨ, ਨੂੰ ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਕਤਲ ਕਰਵਾ ਦਿੱਤਾ ਸੀ।ਉਸ ਦੇ ਪਿਤਾ ਕੁਲਦੀਪ ਸਿੰਘ ਤੇ ਪੁੱਤਰ ਸਰਨਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਐਨ.ਆਰ.ਆਈ ਵਿੰਗ ਵਲੋਂ ਇੱਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਗਈ।ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਸਹਿ ਪ੍ਰਧਾਨ ਡਾ: ਬਲਵੀਰ ਸਿੰਘ ਤੇ ਵਪਾਰ ਵਿੰਗ ਪੰਜਾਬ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਵਲੋਂ ਉਹਨਾਂ ਦੇ ਪਿਤਾ ਤੇ ਪੁਤਰ ਨੂੰ ਇਹ ਰਾਸ਼ੀ ਦਿੱਤੀ ਗਈ।ਇਸ ਮੌਕੇ ਜੋਨ ਜਨਰਲ ਸਕੱਤਰ ਭੁਪਿੰਦਰ ਬਾਂਸਲ, ਜੋਨ ਯੂਥ ਆਗੂ ਸੁਖਵੀਰ ਸਿੰਘ ਮਾਇਸਰਖਾਨਾ, ਜੋਨ ਸਕੱਤਰ ਰਾਕੇਸ਼ ਪੁਰੀ, ਜਿਲਾ ਜਨਰਲ ਸਕੱਤਰ ਧੰਨਾ ਸਿੰਘ, ਨਛੱਤਰ ਸਿੰਘ ਮੋੜ `ਤੇ ਆਪ ਵਲੰਟੀਅਰਜ਼ ਤੇ ਪਿੰਡ ਵਾਸੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media