ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਤੇ ਆਤਮਾ
(ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ) ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਲੋਆ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਫਾਰਮ ਸਕੂਲ ਦੀ ਚੌਥੀ ਕਲਾਸ ਲਗਾਈ ਗਈ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਿਤ ਕੌਲ ਜ਼ਿਲਾ ਪਸਾਰ ਮਾਹਿਰ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਲਵ ਕੁਮਾਰ ਬਲਾਕ ਟੈਕਨੀਕਲ ਮੈਨੇਜ਼ਰ, ਜੀਵਨ ਲਾਲ, ਵਿਜੇ ਕੁਮਾਰ,ਅਗਾਂਹਵਧੂ ਕਿਸਾਨ ਗੌਰਵ ਕੁਮਾਰ, ਤਿਲਕ ਰਾਜ, ਹਰਦੇਵ ਸਿੰਘ ਪਪਿਆਲ, ਅਵਤਾਰ ਸਿੰਘ ਅਜ਼ੀਜਪੁਰ, ਮਦਨ ਲਾਲ ਨਾਜੋ ਚੱਕ, ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਝੋਨੇ ਦੀ ਕਟਾਈ ਉਪਰੰਤ ਝੋਨੇ ਨੂੰ ਖੇਤਾਂ ਵਿੱਚੋਂ ਹਟਾਏ ਬਿਨਾਂ ਕਣਕ ਦੀ ਬਿਜਾਈ ਲਈ ਵਰਤੀ ਜਾਣ ਵਾਰੀ ਮਸ਼ੀਨਰੀ ਪ੍ਰਦਰਸ਼ਤ ਕੀਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਹਰ ਸਾਲ ਝੋਨੇ ਅਤੇ ਬਾਸਮਤੀ ਦਾ ਨਵਾਂ ਬੀਜ ਖ੍ਰੀਦਣ ਨਾਲੋਂ ਚੰਗਾ ਹੈ ਕਿ ਕਿਸਾਨ ਖੁੱਦ ਆਪ ਬੀਜ ਤਿਆਰ ਕਰੇ।ਉਨਾਂ ਕਿਹਾ ਕਿ ਜ਼ਰੂਰਤ ਅਨੁਸਰ ਲੋੜੀਦੇ ਬੀਜ ਕੁਝ ਰਕਬੇ ਵਿੱਚ ਉਚੱ, ਨੀਵੇਂ ਜਾਂ ਚਾੜੇ/ਸਾਉਣ ਦੇ ਬੂਟੇ ਪੁੱਟ ਦੇਣੇ ਚਾਹੀਦੇ ਹਨ।ਉਨਾਂ ਕਿਹਾ ਕਿ ਚੋਣ ਕੀਤੇ ਰਕਬੇ ਦੀ ਕਟਾਈ ਹੱਥ ਨਾਲ ਕਰਨ ਉਪਰੰਤ ਫੰਡਾਈ ਹੱਥ ਨਾਲ ਕਰਕੇ ਤਿਆਰ ਬੀਜ ਅਗਲੀ ਸਾਉਣੀ ਲਈ ਸਾਂਭ ਲੈਣਾ ਚਾਹੀਦਾ।ਉਨਾਂ ਕਿਹਾ ਕਿ ਇਸ ਸਮੇਂ ਬਾਸਮਤੀ ਦੇ ਖੇਤਾਂ ਵਿੱਚ ਮੌਜੂਦ ਨਦੀਨਾਂ ਦੇ ਪੁੱਟ ਕੇ ਚਾਰੇ ਦੇ ਤੌਰ ਤੇ ਵਰਤ ਲੈਣੇ ਚਾਹੀਦੇ ਹਨ, ਤਾਂ ਜੋ ਅਗਲੇ ਸਾਲ ਲਈ ਨਦੀਨਾਂ ਦਾ ਬੀਜ ਪੈਦਾ ਨਾਂ ਹੋਵੇ।ਉਨਾਂ ਕਿਹਾ ਕਿ ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਬਾਸਮਤੀ ਅਤੇ ਝੋਨੇ ਦਾ ਬੀਜ ਆਪ ਤਿਆਰ ਕਰਨਾ ਚਾਹੀਦਾ ਤਾਂ ਜੋ ਖੇਤੀ ਲਾਗਤ ਖਰਚਾ ਘਟਾਏ ਜਾ ਸਕਣ।
ਡਾ. ਅਮਿਤ ਕੌਲ ਨੇ ਕਿਹਾ ਕਿ ਕਣਕ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੁਆਰਾ ਸਿਫਾਰਸ਼ ਕੀਤੀਆਂ ਕਣਕ ਦੀਆਂ ਕਿਸਮਾਂ ਦਾ ਬੀਜ ਵਰਤਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਸਾਰੀਆ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ ਉਪਲਬਧ ਹੈ।ਡਾ. ਮਨਦੀਪ ਕੌਰ ਨੇ ਕਿਹਾ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜ਼ਾਈ ਪਰਾਲੀ ਨੂੰ ਅੱਗ ਲਗਾਏ ਬਗੈਰ ਪੀ.ਏ.ਯੂ ਹੈਪੀ ਸੀਡਰ ਨਾਲ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਹੈਪੀਸੀਡਰ ਨਾਲ ਬੀਜੀ ਕਣਕ ਦੇ ਖੇਤਾਂ ਵਿੱਚ ਪਈ ਪਰਾਲੀ ਢੱਕਣੇ ਦਾ ਕੰਮ ਕਰਦੀ ਹੈ ਅਤੇ ਨਦੀਨ ਵੀ ਘੱਟ ਉਗਦੇ ਹਨ।ਅਗਾਂਹਵਧੂ ਕਿਸਾਨ ਗੌਰਵ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਵੱਧ ਤੋਂ ਵੱਧ ਹੈਪੀ ਸੀਡਰ ਨਾਲ ਕੀਤੀ ਜਾਵੇ।ਇਸ ਮੌਕੇ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਉਪਰੰਤ ਚੌਪਰ ਅਤੇ ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਤਕਨੀਕਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media