ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ
ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਵਲੋਂ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਕਿਹਾ ਕਿ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਦੁਕਾਨਦਾਰ ਨਕਲੀ ਖੋਏ ਜਾਂ ਸਿੰਥੈਟਿਕ ਦੁੱਧ ਤੋਂ ਬਣੀਆਂ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ।
ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਬਗੈਰ ਲਾਇਸੰਸ ਤੋਂ ਕੋਈ ਵੀ ਦੁਕਾਰਨਦਾਰ ਮਿਠਾਈਆਂ ਬਣਾ ਜਾਂ ਵੇਚ ਨਹੀਂ ਸਕੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਦੁਕਾਨਦਾਰਾਂ ਤੋਂ ਮਠਿਆਈਆਂ ਨਾ ਖਰੀਦਣ ਕਿਉਂਕਿ ਜ਼ਿਆਦਾ ਮੁਨਾਫ਼ੇ ਦੇ ਲਾਲਚ ਵਿੱਚ ਅਜਿਹੇ ਦੁਕਾਨਦਾਰ ਨਕਲੀ ਮਿਠਾਈਆਂ ਭੋਲੇ ਭਾਲੇ ਲੋਕਾਂ ਨੂੰ ਵੇਚ ਦਿੰਦੇ ਹਨ।ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦਾ ਹਰ ਸ਼ਹਿਰ ਕਵਰ ਕੀਤਾ ਜਾਵੇ।
ਉਨ੍ਹਾ ਨਾਪ-ਤੋਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਦੁਕਾਨਾਂ ਦੀ ਚੈਕਿੰਗ ਕਰ ਕੇ ਇਹ ਯਕੀਨੀ ਬਣਾਉਣ ਕਿ ਕਿਤੇ ਕੋਈ ਦੁਕਾਨਦਾਰ ਮਿਠਾਈਆਂ ਦੇ ਨਾਲ-ਨਾਲ ਡੱਬੇ ਦਾ ਭਾਰ ਨਾ ਤੋਲ ਰਿਹਾ ਹੋਵੇ।ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਹੋਣ `ਤੇ ਸਬੰਧਤ ਦੁਕਾਨਕਾਰ ਦਾ ਤੁਰੰਤ ਚਲਾਨ ਕੀਤਾ ਜਾਵੇ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media