ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਨੇ ਟਕਸਾਲੀ ਅਕਾਲੀ ਆਗੂ ਜਥੇਦਾਰ ਉਜਾਗਰ ਸਿੰਘ ਛਾਪਾ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਉਜਾਗਰ ਸਿੰਘ ਇੱਕ ਉੱਘੇ ਸੰਘਰਸਸ਼ੀਲ ਅਤੇ ਟਕਸਾਲੀ ਆਗੂ ਸਨ। ਉਨ੍ਹਾਂ ਆਪਣਾ ਸਾਰਾ ਜੀਵਨ ਪੰਥ ਲੇਖੇ ਲਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜੋਰ ਨਹੀਂ ਚਲਦਾ। ਉਨ੍ਹਾਂ ਕਿਹਾ ਮੇਰੀ ਅਰਦਾਸ ਹੈ ਸਤਿਗੁਰੂ ਜੀ ਜਥੇਦਾਰ ਉਜਾਗਰ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਿਛੇ ਪਰਿਵਾਰ ਤੇ ਸ਼ਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …