Thursday, October 8, 2026

ਰੇਲ ਹਾਦਸੇ ਦੀ ਮੈਜਿਸਟਰੇਟੀ ਜਾਂਚ ਸ਼ੁਰੂ

ਪਾਰਦਰਸ਼ੀ ਹੋਵੇਗੀ ਰੇਲ ਹਾਦਸੇ ਦੀ ਜਾਂਚ – ਕਮਿਸ਼ਨਰ ਜਲੰਧਰ ਡਵੀਜਨ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿਛਲੇ ਦਿਨੀਂ ਹੋਏ ਭਿਆਨਕ ਰੇਲ ਹਾਦਸੇ ਦੀ ਜਾਂਚ ਅੱਜ ਬੀ:ਪਰੁਸ਼ਾਰਥਾ ਕਮਿਸ਼ਨਰ ਜਲੰਧਰ PPN2210201814ਡਵੀਜਨ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧ ਵਿੱਚ ਅੱਜ ਪਰੁਸ਼ਾਰਥਾ ਨੇ ਦਫਤਰ ਨਗਰ ਸੁਧਾਰ ਟਰੱਸਟ ਅੰਮਿ੍ਰਤਸਰ ਵਿਖੇ ਜਾਂਚ ਲਈ ਪੁਲਿਸ ਕਮਿਸ਼ਨਰ ਐਸ:ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਕ ਅਲਕਾ ਕਾਲੀਆ ਤੋਂ ਇਲਾਵਾ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
     ਪਰੁਸ਼ਾਰਥਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੇਲ ਹਾਦਸੇ ਦੀ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋੇਵੇਗੀ ਅਤੇ ਹਾਦਸੇ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਪਰੁਸ਼ਾਰਥਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਜਾਂਚ ਵਿੱਚ 4 ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਜਿਲ੍ਹਾ ਪ੍ਰਸਾਸ਼ਨ, ਨਗਰ ਨਿਗਮ, ਪੁਲਿਸ ਅਤੇ ਰੇਲਵੇ ਵਿਭਾਗ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਹ ਜਾਂਚ ਮੁਕੰਮਲ ਕਰਕੇ ਇਸ ਦੀ ਰਿਪੋਰਟ 4 ਹਫਤਿਆਂ ਵਿੱਚ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।
     ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਰੇਲਵੇ ਹਾਦਸੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਵੱਖਰੇ ਤੌਰ `ਤੇ ਜਾਂਚ ਕੀਤੀ ਜਾ ਰਹੀ ਹੈ।ਪਰੁਸ਼ਾਰਥਾ ਨੇ ਦੱਸਿਆ ਕਿ ਇਸ ਜਾਂਚ ਵਿੱਚ ਲੋੜ ਪੈਣ ਤੇ ਹਰ ਸਬੰਧਤ ਵਿਅਕਤੀ ਨੂੰ ਸੰਮਨ ਭੇਜੇ ਜਾਣਗੇ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਲੋਕਾਂ ਦੀ ਵੀ  ਗੱਲ ਨੂੰ ਸੁਣਿਆ ਜਾਵੇਗਾ।ਉਨਾਂ ਕਿਹਾ ਕਿ ਕੋਈ ਵੀ ਚਸ਼ਮਦੀਦ ਜਾਂ ਵਿਅਕਤੀ ਜੋ ਹਾਦਸੇ ਬਾਰੇ ਜਾਣਕਾਰੀ ਰੱਖਦਾ ਹੋਵੇ ਅਤੇ ਆਪਣੀ ਗਵਾਹੀ ਜਾਂ ਮਹੱਤਵਪੂਰਨ ਸੂਚਨਾ ਜਾਂ ਪੁਖਤਾ ਸਬੂਤ ਦਰਜ ਕਰਵਾਉਣਾ ਚਾਹੁੰਦਾ ਹੋਵੇ, ਜਿਸ ਨਾਲ ਜਾਂਚ ਸਹੀ ਤਰੀਕੇ ਨਾਲ ਮਿੱਥੇ ਸਮੇਂ ਵਿਚ ਮੁਕੰਮਲ ਹੋ ਸਕਦੀ ਹੋਵੇ, ਉਹ 25 ਅਕਤੂਬਰ ਅਤੇ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਦਫਤਰ ਨਗਰ ਸੁਧਾਰ ਟਰੱਸਟ ਰਣਜੀਤ ਐਵੀਨਿਊ ਬਲਾਕ ਸੀ ਅੰਮਿ੍ਰਤਸਰ ਵਿਚ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਦਰਜ ਕਰਵਾ ਸਕਦਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply