Tuesday, July 21, 2026

ਖ਼ਾਲਸਾ ਕਾਲਜ ਸੀ: ਸੈ: ਸਕੂਲ ਨੇ ਮਨਾਇਆ `125ਵਾਂ ਸਥਾਪਨਾ ਦਿਵਸ’

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ PPN2210201816ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ ਆਪਣਾ ‘125ਵਾਂ ਸਥਾਪਨਾ ਦਿਵਸ’ ਮਨਾਇਆ।
    ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਖ਼ਾਲਸਾ ਸਕੂਲ ਮੈਨੇਜ਼ਮੈਂਟ ਦੀ ਪਲੇਠੀ ਵਿੱਦਿਅਕ ਸੰਸਥਾ ਹੈ ਜੋ 22 ਅਕਤੂਬਰ 1893 ਈ. ਨੂੰ ਮਿਡਲ ਸਕੂਲ ਦੇ ਤੌਰ ’ਤੇ ਸਥਾਪਿਤ ਹੋਈ ਸੀ। ਇਸ ਦਾ 125 ਸਾਲਾ ਇਤਿਹਾਸ ਬਹੁਤ ਹੀ ਫ਼ਖਰਯੋਗ ਹੈ।ਉਨ੍ਹਾਂ ਕਿਹਾ ਕਿ ਇਥੋਂ ਵਿੱਦਿਅਕ ਖੇਤਰ ਦੇ ਨਾਲ-ਨਾਲ ਨਾਮਵਰ ਖਿਡਾਰੀ, ਵਿੱਦਿਅਕ ਮਾਹਿਰ ਦੇਸ਼-ਵਿਦੇਸ਼ ’ਚ ਸੰਸਥਾ ਦਾ ਨਾਮ ਰੌਸ਼ਨਾ ਰਹੇ ਹਨ।
     ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਜਸ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ।ਪ੍ਰਿੰਸੀਪਲ ਡਾ. ਗੋਗੋਆਣੀ ਨੇ ਸਭਨਾ ਨੂੰ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਵਿਖਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਪ੍ਰਿੰਸੀਪਲ ਡਾ. ਜਗਦੀਸ਼ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਚਰਨਜੀਤ ਸਿੰਘ ਗੁੰਮਟਾਲਾ, ਮਗਵਿੰਦਰ ਸਿੰਘ ਖਾਪੜਖੇੜੀ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਦਿਲਰਾਜ ਸਿੰਘ ਗਿੱਲ, ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply