ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਨਜਦੀਕ ਪੈਂਦੀ ਡਿਓੜੀ ਦੇ ਲਾਗੇ ਤਿਆਰ ਕੀਤੇ ਬਾਬਾ ਜੀਵਨ ਸਿੰਘ ਬੁੰਗੇ ਦਾ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਹੈ। ਸ. ਬੇਦੀ ਨੇ ਦੱਸਿਆ ਕਿ ਪਹਿਲਾਂ ਇਸ ਬੁੰਗੇ ਦਾ ਉਦਘਾਟਨ 30 ਅਗਸਤ ਨੂੰ ਹੋਣਾ ਸੀ, ਪਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਨ ਫਿਲਹਾਲ ਉਦਘਾਟਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਬੁੰਗੇ ਦੇ ਉੱਦਘਾਟਨ ਦੀ ਅਗਲੀ ਤਰੀਖ ਪ੍ਰਧਾਨ ਸਾਹਿਬ ਨਾਲ ਸਲਾਹ ਮਸ਼ਵਰਾ ਕਰਕੇ ਬਾਅਦ ਵਿੱਚ ਨੀਯਤ ਕੀਤੀ ਜਾਵੇਗੀ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media