ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ
ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉਚ ਵਿਦਿਆ ਪ੍ਰਾਪਤ ਹਨ।21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ’ ਤੋਂ ਤਿੰਨ ਸਾਲਾ ਕੋਰਸ ਦੌਰਾਨ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਸਾਲਾ ‘ਡਿਪਲੋਮਾ ਇਨ ਡਿਵੀਨਿਟੀ’ ਪਾਸ ਕੀਤਾ।ਗਿਆਨੀ ਹਰਪ੍ਰੀਤ ਸਿੰਘ ਨੇ ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਵੀ ਹਾਸਲ ਕੀਤੀ ਹੋਈ ਹੈ।ਉਹ 1997 ਵਿਚ ਪ੍ਰਚਾਰਕ ਭਰਤੀ ਹੋਏ ਅਤੇ ਜੁਲਾਈ 1999 ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਕਥਾਵਾਚਕ/ਮੁੱਖ ਗ੍ਰੰਥੀ ਬਣੇ।17 ਸਾਲ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ 22 ਅਕਤੂਬਰ 2018 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁੱਕਤ ਕੀਤਾ ਗਿਆ ਹੈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media