ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜ਼ੇ ਪ੍ਰਭਾਵਾਂ ਬਾਰੇ ਜਾਗਰੂਕਤਾ
ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਤਿੰਨ ਮੋਬਾਈਲ ਐਪ ਜਾਰੀ ਕੀਤੇ ਗਏ ਹਨ। ਪਰਾਲੀ ਸਾੜਣ ਨਾਲ ਮਨੁੱਖੀ ਸਿਹਤ, ਵਾਤਾਵਰਣ ਅਤੇ ਭੌਂਅ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਖੇਤੀਬਾੜ਼ੀ ਵਿਭਾਗ ਵਲੋਂ ਇਸ ਸਮੱਸਆ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨੂੰ ਸਾਇੰਸ, ਤਕਨੌਲੋਜੀ ਅਤੇ ਵਾਤਾਵਰਣ ਵਭਾਗ ਨਾਲ ਮਿਲ ਕੇ ਕਾਰਜ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਿਰੰਦਰ ਸਿੰਘ ਵਲੋਂ ਜਾਰੀ ਕੀਤੀਆਂ ਗਈਆਂ ਤਿੰਨ ਐਂਡਰਾਇਡ ਮੋਬਾਈਲ ਐਪਲੀਕੇਸ਼ਨਾਂ ਪੰਜਾਬ ਰਿਮੋਟ ਸੈਂਿਸੰਗ ਸੈਂਟਰ (ਪੀ.ਆਰ.ਐਸ.ਸੀ) ਵਲੋਂ ਵਿਕਸਤ ਕੀਤੀਆਂ ਗਈਆਂ ਹਨ। ਇਨਾਂ ਵਿਚੋਂ ਇਕ ਐਪ ਆਈ-ਖੇਤ-ਮਸ਼ੀਨ ਹੈ, ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ/ ਸਾਜ਼ੋ-ਸਮਾਨ ਤੱਕ ਪਹੁੰਚ ਵਾਸਤੇ ਕਿਸਾਨਾਂ ਦੀ ਸਹੂਲਤ ਲਈ ਹੈ।ਦੂਸਰੀ ਐਪ ਈ-ਪਹਿਲ ਹੈ ਜੋ ਪੌਦੇ ਲਾਉਣ ’ਤੇ ਨਿਗਰਾਨੀ ਰੱਖਣ ਲਈ ਹੈ।ਤੀਸਰੀ ਐਪ ਈ-ਪਰੀਵੈਂਟ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਬੰਧਤ ਸਹੀ ਅਤੇ ਤੇਜ਼ੀ ਨਾਲ ਸੂਚਨਾ ਮੁਹੱਈਆ ਕਰਵਾਉਣ ਬਾਰੇ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media