ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਥਾਨਕ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਸਿਮਰਦੀਪ ਸਿੰਘ (27) ਜੋ ਕਿ ਬੀ.ਐਸ.ਐਫ. ਵਿੱਚ
ਭਰਤੀ ਹੋ ਕੇ ਮਿਜੋਰਮ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ਬੀਤੇ ਕੱਲ ਮੌਤ ਹੋਣ `ਤੇ ਸਮੁੱਚੇ ਬਟਾਲਾ ਵਾਸੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੁੱਖ ਦੀ ਘੜੀ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਅਤੇ ਤਹਿਸੀਲਦਾਰ ਬਟਾਲਾ ਅਰਵਿੰਦ ਸਲਵਾਨ ਨੇ ਪੀੜਤ ਪਰਿਵਾਰ ਦੇ ਘਰ ਜਾ ਕੇ ਉਨਾਂ ਨਾਲ ਦੁੱਖ ਸਾਂਝਾ ਕੀਤਾ। ਮ੍ਰਿਤਕ ਜਵਾਨ ਸਿਮਰਦੀਪ ਸਿੰਘ ਦੇ ਪਿਤਾ ਬਲਜੀਤ ਸਿੰਘ, ਮਾਤਾ ਪਲਵਿੰਦਰ ਕੌਰ, ਦਾਦਾ ਵਰਿਆਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਐਸ.ਡੀ.ਐਸ ਬਟਾਲਾ ਗੁਪਤਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ `ਚ ਜ਼ਿਲਾ ਪ੍ਰਸ਼ਾਸਨ ਉਨਾਂ ਦੇ ਨਾਲ ਹੈ।ਉਨਾਂ ਕਿਹਾ ਕਿ ਸਿਮਰਦੀਪ ਸਿੰਘ ਦੇ ਅਕਾਲ ਚਲਾਣੇ ਨਾਲ ਜੋ ਪਰਿਵਾਰ ਨੂੰ ਘਾਟਾ ਪਿਆ ਹੈ ਉਹ ਪੂਰਾ ਨਹੀਂ ਹੋ ਸਕਦਾ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media