ਕੈਬਨਿਟ ਮੰਤਰੀ ਸਰਕਾਰੀਆ, ਧਰਮਸੋਤ ਤੇ ਸਿੱਧੂ ਨੇ ਪੀੜ੍ਹਤਾਂ ਨੂੰ ਦਿੱਤੀ ਧਰਵਾਸ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀ ਜੌੜਾ ਫਾਟਕ ਰੇਲ ਹਾਦਸੇ ਵਿਖੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਲਗਾਤਾਰ ਸਾਰ ਲਈ ਜਾ ਰਹੀ ਹੈ ਅਤੇ ਰੇਲ ਹਾਦਸੇ ਦੇ 8 ਹੋਰ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਸੂਬਾ ਸਰਕਾਰ ਵਲੋਂ 5-5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਨਵਜੋਤ ਸਿੰਘ ਸਿਧੂ ਵੱਲੋਂ ਵੰਡੀ ਗਈ।ਕੈਬਨਿਟ ਵਜ਼ੀਰਾਂ ਨੇ ਪੀੜ੍ਹਤ ਪਰਿਵਾਰਾਂ ਨੂੰ ਧਰਵਾਸ ਵੀ ਦਿੱਤੀ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਵਿਧਾਇਕ ਸੁਨੀਲ ਦੱਤੀ, ਡਾ. ਰਾਜ ਕੁਮਾਰ ਵੇਰਕਾ ਅਤੇ ਸ਼ਹਿਰੀ ਕਾਂਗਰਸ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਸਨ।
ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜ੍ਹਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਕੁੱਲ 58 ਮ੍ਰਿਤਕਾਂ ਦੇ ਪਰਿਵਾਰਾਂ ਵਿਚੋਂ ਬੀਤੇ ਕੱਲ 21 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦੇ ਦਿੱਤੇ ਗਏ ਸਨ ਜਦਕਿ ਅੱਜ 8 ਹੋਰ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਰਹਿੰਦੇ ਪਰਿਵਾਰਾਂ ਨੂੰ ਵੀ ਬਹੁਤ ਜਲਦੀ ਸਹਾਇਤਾ ਰਾਸ਼ੀ ਦੇ ਚੈਕ ਦੇ ਦਿੱਤੇ ਜਾਣਗੇ।ਸਿੱਧੂ ਨੇ ਕਿਹਾ ਕਿ ਭਾਵੇਂ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਵਿਅਕਤੀਆਂ ਦਾ ਘਾਟਾ ਤਾਂ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਰਾਜ ਸਰਕਾਰ ਦੀ ਇਹ ਮਦਦ ਪੀੜ੍ਹਤ ਪਰਿਵਾਰਾਂ ਨੂੰ ਕੁੱਝ ਰਾਹਤ ਜਰੂਰ ਦੇਵੇਗੀ।
ਪੀੜ੍ਹਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਪੀੜ੍ਹਤਾਂ ਦੇ ਦੁੱਖ ਨੂੰ ਦਿਲੋਂ ਮਹਿਸੂਸ ਕਰਦੀ ਹੈ ਅਤੇ ਪੀੜ੍ਹਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਰਕਾਰ ਹਰ ਸੰਭਵ ਉਪਰਾਲਾ ਕਰੇਗੀ।ਸਿੱਧੂ ਨੇ ਕਿਹਾ ਕਿ ਉਹ ਇੰਨਾਂ ਪਰਿਵਾਰਾਂ ਨੂੰ ਆਪਣਾ ਪਰਿਵਾਰ ਸਮਝਦੇ ਹੋਏ ਇੰਨਾਂ ਦੇ ਬੱਚਿਆਂ ਦਾ ਪਾਲਣ-ਪੋਸ਼ਣ ਤੇ ਪੜਾਈ ਯਕੀਨੀ ਬਨਾਉਣਗੇ।ਉਨਾਂ ਕਿਹਾ ਕਿ ਇਹ ਮਦਦ ਇਕ ਸ਼ੁਰੂਆਤ ਹੈ ਅਤੇ ਇਸ ਤੋਂ ਅੱਗੇ ਹੋਰ ਬਹੁਤ ਕੁੱਝ ਇੰਨਾਂ ਪਰਿਵਾਰਾਂ ਨੂੰ ਪੈਰਾਂ ਸਿਰ ਖੜੇ ਕਰਨ ਲਈ ਕੀਤਾ ਜਾਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …