ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਵੱਲੋਂ ਬੈਂਕ ਦੇ
ਨਿਯਮਾਂ ਸਬੰਧੀ ‘ਬੈਸੇਲ ਨੋਰਮਜ਼’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਤੋਂ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਾ. ਮਨਦੀਪ ਕੌਰ ਨੇ ਬੈਂਕਿੰਗ ਸੈਕਟਰ ਵਿਚਲੇ ਬੈਸੇਲ ਨਿਯਮਾਂ ਦੇ ਗਠਨ ਅਤੇ ਲਾਗੂ ਕਰਨ ’ਤੇ ਆਪਣਾ ਭਾਸ਼ਣ ਦਿੱਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬੈਂਕ ਦੇ ਨਿਯਮਾਂ ਅਤੇ ਕਾਮਰਸ ਸੈਕਟਰ ’ਚ ਨੌਕਰੀ ਦੇ ਮੌਕਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।ਵਿਦਿਆਰਥੀਆਂ ਨੇ ਸਵਾਲ-ਜਵਾਬ ਦੇ ਸ਼ੈਸਨ ’ਚ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਡਾ. ਮਨਦੀਪ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੈਮੀਨਾਰ ਨਾਲ ਵਿਦਿਆਰਥਣਾਂ ਦੇ ਗਿਆਨ ’ਚ ਵਾਧਾ ਹੋਇਆ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਉਹ ਭਵਿੱਖ ’ਚ ਸਹੀ ਫ਼ੈਸਲਾ ਲੈਣ ਦੇ ਕਾਬਲ ਹੋਣਗੀਆਂ।ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਡਾ. ਮਨਦੀਪ ਕੌਰ ਨੂੰ ਯਾਦਗਾਰੀ ਤਸਵੀਰ ਭੇਟ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media