ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ 13 ਨਵੰਬਰ ਨੂੰ ਹੋ
ਰਹੇ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ 13 ਨਵੰਬਰ ਨੂੰ ਇਜਲਾਸ ਸੱਦਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਇਜਲਾਸ ’ਚ ਸ਼ਾਮਲ ਹੋਣ ਲਈ ਅੱਜ ਪੱਤਰ ਨੰ: 25447 ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media