ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਨਾਮ ਬਾਣੀ ਦੀ ਛਹਿਬਰ ਲਾਈ ਗਈ।ਸ਼ਬਦ ਗਾਇਨ ਉਪਰੰਤ ਪ੍ਰਾਇਮਰੀ ਸੈਕਸ਼ਨ ਦੀਆਂ ਦੋ ਵਿਦਿਆਰਥਣਾਂ ਮਨਕੀਰਤ ਕੌਰ ਅਤੇ ਮੰਨਤ ਨੇ ਆਪਣੇ ਭਾਸ਼ਣ ਅਤੇ ਕਵਿਤਾ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਦੇ ਵਿਭਿੰਨ ਪੱਖਾਂ ਬਾਰੇ ਦੱਸਿਆ।2017-18 ਦੀ ਸਲਾਨਾ ਪ੍ਰੀਖਿਆ ਵਿੱਚ ਅਵੱਲ ਆਉਣ ਵਾਲੇ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਭਾਈ ਘਨੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਭਾਸ਼ਣ, ਲੇਖ ਅਤੇ ਪੇਟਿੰਗ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ ਬਾਰੇ ਚਰਚਾ ਕਰਦੇ ਹੋਏ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਦਰਸਾਏ ਮਾਰਗ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੇ ਸਲਾਨਾ ਪ੍ਰੀਖਿਆ ਅਤੇ ਵਿਭਿੰਨ ਪ੍ਰਤੀਯੋਗਤਾਵਾਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਘਰ ਨਾਲ ਜੁੜਨ ਲਈ ਕਿਹਾ।ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਮੌਕੇ ਤੇ ਚੀਫ਼ ਖਾਲਸਾ ਦੀਵਾਨ ਦੇ ਉਪ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਮੈਂਬਰ ਰਜਿੰਦਰ ਸਿੰਘ ਮਰਵਾਹਾ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media