Saturday, July 5, 2025
Breaking News

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਨਿਰਮਲ ਸਿੰਘ ਦੀ ਮ੍ਰਿਤਕ ਦੇਹ

ਬੀਤੀ 2 ਅਕਤੂਬਰ ਹੋਈ ਸੀ ਦੁਬਈ `ਚ ਮੌਤ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ PPN2310201818ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
        ਦੱਸਣਯੋਗ ਹੈ ਕਿ ਨਿਰਮਲ ਸਿੰਘ ਕਰੀਬ 22 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ ਤੇ ਉਥੇ ਸਖਤ ਮਿਹਨਤ ਕਰਕੇ ਉਸ ਨੇ ਇੱਕ ਕੰਸਟਰੱਕਸ਼ਨ ਕੰਪਨੀ ਖੋਲੀ ਸੀ ਅਤੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਦੁਬਈ ਰਹਿ ਰਿਹਾ ਸੀ ਕਿ ਅਚਾਨਕ ਬੀਤੀ 2 ਅਕਤੂਬਰ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।
     ਜਦ ਭਾਰਤ ਰਹਿੰਦੇ ਉਸਦੇ ਮਾਤਾ-ਪਿਤਾ ਤੇ ਹੋਰਨਾਂ ਪਰਿਵਾਰਕ ਮੈਂਬਰ ਨੂੰ ਦੁਬਈ ਤੋਂ ਆਏ ਫ਼ੌਨ ਰਾਹੀਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਨਾਲ ਸੰਪਰਕ ਕਰ ਕੇ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਅਰਜੋਈ ਕੀਤੀ ਸੀ, ਜਿਸ ਸਬੰਧੀ ਇਕਾਈ ਵੱਲੋਂ ਡਾ. ਐਸ.ਪੀ ਸਿੰਘ ਓਬਰਾਏ ਨਾਲ ਰਾਬਤਾ ਕਰ ਕੇ ਉਕਤ ਵਿਅਕਤੀ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਉਨਾਂ ਨੂੰ ਬੇਨਤੀ ਕੀਤੀ।ਓਬਰਾਏ ਤੇ ਉਨਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ ।
     ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਤੇ ਨਵਜੀਤ ਸਿੰਘ ਘਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 79 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਮੈਨਜ਼ਰ ਅਮੀਰ ਸੁਲਤਾਨ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
       ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਈ ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਤੇ ਪੁੱਤਰ ਰਮਨਦੀਪ
ਸਿੰਘ ਤੋਂ ਇਲਾਵਾ ਹਵਾਈ ਅੱਡੇ ਪਹੁੰਚੇ ਮ੍ਰਿਤਕ ਦੇ ਵੱਡੇ ਭਰਾ ਦਲਜੀਤ ਸਿੰਘ, ਭਤੀਜੇ ਨਵਦੀਪ ਸਿੰਘ, ਮਾਮਾ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਆਦਿ ਨੇ ਡਾ. ਓਬਰਾਏ ਦਾ ਕੀਤਾ।ਉਨਾਂ ਇਹ ਵੀ ਕਿਹਾ ਕਿ ਉਨਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਉਨਾਂ ਦਾ ਪੂਰੀ ਜ਼ਿੰਦਗੀ ਰਿਣੀ ਰਹੇਗਾ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply