ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ।ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ।ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਇਹ ਫੁੱਲਾਂ ਕੀਤੀ ਜਾ ਰਹੀ ਸਜ਼ਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਅਤੇ ਕੁਝ ਦੇਸੀ ਫੁੱਲ ਹੋਣਗੇ।ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਕਿੰਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦੋਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ। ਡਾ. ਰੂਪ ਸਿੰਘ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਮੁੰਬਈ ਨਿਵਾਸੀ ਇਕਬਾਲ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਅਤੇ ਇਸ ਕਾਰਜ ਲਈ 100 ਕਾਰੀਗਰ ਅਤੇ 100 ਸੇਵਾਦਾਰ ਲੱਗੇ ਹੋਏ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …