Sunday, March 15, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣਿਆ ਨਵਾਂ ਜੋੜਾ ਘਰ ਕੀਤਾ ਸੰਗਤ ਅਰਪਣ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ PPN2510201803ਵੱਲੋਂ ਸਰਾਵਾਂ ਵਾਲੇ ਪਾਸੇ ਨਵਾਂ ਤਿਆਰ ਕੀਤਾ ਗਿਆ ਜੋੜਾਘਰ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਜੋੜਾਘਰ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ।ਜੋੜਾਘਰ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਇਸ ਜੋੜਾਘਰ ਦੀ ਸੇਵਾ ਦੌਰਾਨ ਬੇਅੰਤ ਸੰਗਤਾਂ ਨੇ ਹਿੱਸਾ ਪਾਇਆ ਹੈ ਅਤੇ ਤਨ ਮਨ ਧਨ ਨਾਲ ਸੇਵਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦਾ ਜੋੜਾਘਰ ਦੀ ਸੇਵਾ ਮੁਕੰਮਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਹ ਜੋੜਾਘਰ ਬੇਸਮੈਂਟ ਸਮੇਤ 4500 ਵਰਗ ਫੁੱਟ ਵਿਚ ਬਣਾਇਆ ਗਿਆ ਹੈ, ਜਿਸ ਵਿਚ 20000 ਜੋੜੇ ਰੱਖਣ ਦੀ ਸਮਰੱਥਾ ਹੈ।ਇਸ ਦੀ ਸਾਰੀ ਇਮਾਰਤ ਵਾਤਾਅਨੁਕੂਲ ਹੈ।ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜੋੜਾਘਰ ਦੀ ਛੱਤ ਉਪਰ ਵਿਸ਼ੇਸ਼ ਤਿਆਰ ਕੀਤੀਆਂ ਕਿਆਰੀਆਂ ਅਤੇ ਵੱਡ-ਅਕਾਰੀ ਗਮਲਿਆਂ ਵਿਚ ਬੂਟੇ ਲਗਾਏ ਗਏ ਹਨ।ਸੰਗਤਾਂ ਦੇ ਬੈਠਣ ਲਈ ਸਾਗਵਾਨ ਦੀ ਲੱਕੜ ਨਾਲ ਤਿਆਰ ਕੀਤੇ ਸੁੰਦਰ ਅਤੇ ਮਜ਼ਬੂਤ ਬੈਂਚ ਵੀ ਲਗਾਏ ਗਏ ਹਨ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਗੁਰਨਾਮ ਸਿੰਘ, ਬਾਬਾ ਦੀਦਾਰ ਸਿੰਘ ਸੈਦੋਲਹਿਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਿੰਦਰਪਾਲ ਸਿੰਘ ਗੋਰਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਕੇਵਲ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਹਰਪ੍ਰੀਤ ਸਿੰਘ, ਰਾਮ ਸਿੰਘ ਭਿੰਡਰ, ਭਾਈ ਅਮਰੀਕ ਸਿੰਘ, ਕੰਵਰਪ੍ਰਤਾਪ ਸਿੰਘ, ਇੰਜੀਨੀਅਰ ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਕਾਕਾ, ਸ਼ਰਨਜੀਤ ਸਿੰਘ, ਹਰਬੰਸ ਸਿੰਘ, ਮਹਿੰਗਾ ਸਿੰਘ, ਜਗਦੀਸ਼ ਸਿੰਘ ਆਦਿ ਮੌਜੂਦ ਸਨ।
 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply