ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12
ਨਵੰਬਰ ਤੋਂ 11 ਦਸੰਬਰ, 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸਾ ਮਾਹਿਰਾਂ ਵੱਲੋ ਪਸੂਆ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾ ਦੀ ਉਸਾਰੀ ਦੁੱਧ ਚੁਆਈ ਮਸ਼ੀਨਾ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆ ਤਕਨੀਕਾਂ ਅਤੇ ਸਬਸਿਡੀਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੋਸਲਿੰਗ 1 ਨਵੰਬਰ ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ 1 ਨਵੰਬਰ ਤੋ ਪਹਿਲਾ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮਿ੍ਰਤਸਰ ਵਿਖੇ ਹਾਜਰ ਹੋ ਕੇ ਪ੍ਰਾਸਪੈਕਟਸ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਅਤੇ ਅ: ਜਾਤੀ ਲਈ 4000/- ਫੀਸ ਹੋਵੇਗੀ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media