ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦਾ ਹਾਲ ਚਾਲ
ਜਾਨਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਫੋਰਟਿਸ ਹਸਪਤਾਲ, ਅਮਨਦੀਪ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਗਏ।ਉਨ੍ਹਾਂ ਦੇ ਨਾਲ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੀ ਸਨ।
ਸੰਘਾ ਪਹਿਲਾਂ ਫੋਰਟਿਸ ਹਸਪਤਾਲ ਵਿਖੇ ਪੁੱਜੇ ਅਤੇ ਵਾਰਡ ਵਿਚ ਜਾ ਕੇ ਜਖ਼ਮੀਆਂ ਦਾ ਹਾਲ ਚਾਲ ਪੁੱਛਿਆ। ਸੰਘਾ ਵਲੋਂ ਡਾ. ਕੋਲੋਂ ਵੀ ਜਖ਼ਮੀਆਂ ਬਾਰੇ ਜਾਣਕਾਰੀ ਲਈ ਗਈ।ਇਸ ਉਪਰੰਤ ਸੰਘਾ ਅਮਨਦੀਪ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਗਏ ਅਤੇ ਉਥੇ ਵੀ ਵਾਰਡਾਂ ਵਿਚ ਜਾ ਕੇ ਜਖ਼ਮੀਆਂ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।ਡਿਪਟੀ ਕਮਿਸ਼ਨਰ ਵਲੋਂ ਜਖ਼ਮੀ ਹੋਏ ਵਿਅਕਤੀਆਂ ਦੇ ਘਰ ਵਾਲਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਿਸੇ ਕਿਸਮ ਦੀ ਆਉਂਦੀਆਂ ਮੁਸ਼ਿਕਲਾਂ ਬਾਰੇ ਵੀ ਜਾਣਕਾਰੀ ਲਈ।ਸਾਰਿਆਂ ਵਲੋਂ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਗਿਆ ਕਿ ਹਸਪਤਾਲਾਂ ਵਿਖੇ ਬਿਲਕੁੱਲ ਸਹੀ ਇਲਾਜ ਹੋ ਰਿਹਾ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆ ਰਹੀ।ਸੰਘਾ ਵਲੋਂ ਫੋਰਟਿਸ ਹਸਪਤਾਲ ਅਤੇ ਅਮਨਦੀਪ ਹਸਪਤਾਲ ਦੇ ਡਾਕਟਰਾਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਕਿਹਾ ਕਿ ਪਹਿਲ ਦੇ ਅਧਾਰ ਤੇ ਹਾਦਸੇ ਦੇ ਜਖ਼ਮੀਆਂ ਦਾ ਇਲਾਜ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਸੰਘਾ ਵਲੋਂ ਪ੍ਰਾਇਵੇਟ ਹਸਪਤਾਲਾਂ ਦੇ ਡਾਕਟਰਾਂ ਦਾ ਧੰਨਵਾਦ ਵੀ ਕੀਤਾ ਗਿਆ ਕਿ ਇਸ ਔਖੀ ਘੜੀ ਵਿਚ ਉਨ੍ਹਾਂ ਨੇ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media