ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਸਵਾਗਤ ਕਰਦਿਆਂ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸੁੰਦਰ ਪਾਲਕੀ ’ਚ ਸ਼ੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸ: ਛੀਨਾ ਵੱਲੋਂ ਪ੍ਰਿੰ: ਨਾਨਕ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਚੌਂਕ ਘੰਟਾ ਘਰ (ਨਜ਼ਦੀਕ ਜ਼ਲ੍ਹਿਆ ਵਾਲਾ ਬਾਗ) ਵਿਖੇ ਕਾਲਜ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਗਏ ਪ੍ਰਬੰਧਾਂ ਮੁਤਾਬਕ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਛੀਨਾ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ।ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਪ੍ਰੋ: ਮਹਿੰਦਰ ਸਿੰਘ, ਪ੍ਰੋ: ਜਗਦੀਪ ਕੌਰ, ਪ੍ਰੋ: ਕ੍ਰਿਸ਼ਨਾ, ਪ੍ਰੋ: ਊਸ਼ਾ, ਪ੍ਰੋ: ਗਗਨ ਤੋਂ ਇਲਾਵਾ ਕਾਲਜ ਸਟਾਫ਼, ਵਿਦਿਆਰਥਣਾਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।ਕਾਲਜ ਪ੍ਰਬੰਧਕਾਂ ਵੱਲੋਂ ਪੂੜੀ, ਛੌਲਿਆ ਤੇ ਕੜਾਹ ਦਾ ਲੰਗਰ ਵੀ ਲਗਾਇਆ ਗਿਆ।
ਇਸ ਤੋਂ ਇਲਾਵਾ ਕੌਂਸਲ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਦੀ ਮੌਜ਼ੂਦਗੀ ’ਚ ਧਾਰਮਿਕ ਸਮਾਗਮ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜੀ ਦੇ ਭੋਗ ਉਪਰੰਤ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤਾਂ ਨੇ ਮਨੋਹਰ ਗੁਰਬਾਣੀ ਦਾ ਆਨੰਦ ਮਾਣਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media