Saturday, November 23, 2024

ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਤੋਂ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ PPN2510201813ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕਿਲ੍ਹਾ ਰੋਡ, ਗੁਰੂ ਨਾਨਕ ਪੁਰਾ, ਛੱਜੂ ਵਾਲਾ ਗੁਰਦੁਆਰਾ ਸਾਹਿਬ, ਬੱਸ ਸਟੈਂਡ ਦੀ ਬੈਕ ਸਾਈਡ, ਮੈਹਣਾ ਚੌਂਕ, ਫੌਜੀ ਚੌਂਕ, ਮਾਲ ਰੋਡ, ਧੋਬੀ ਬਾਜ਼ਾਰ, ਕਿੱਕਰ ਬਾਜ਼ਾਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ।ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਦੋ ਘੋੜ ਸਵਾਰ ਸਿੰਘ, ਬੈਂਡ ਵਾਲੇ ਸ਼ਾਮਲ ਸਨ, ਬੀਬੀਆਂ ਅਤੇ ਨੋਜਵਾਨ ਬੱਚਿਆਂ ਵਲੋਂ ਪਾਣੀ ਦਾ ਛਿੜਕਾਓ ਦੇ ਨਾਲ ਹੀ ਝਾੜੂਆਂ ਨਾਲ ਸਫਾਈ ਕੀਤੀ ਜਾ ਰਹੀ ਸੀ। ਸਬਦ ਕੀਰਤਨ ਜੱਥੇ ਵਲੋਂ ਸਬਦ ਕੀਰਤਨ ਕੀਤਾ ਜਾ ਰਿਹਾ ਸੀ। ਖਾਲਸਾ ਸਕੂਲ ਦੇ ਬੱਚਿਆਂ ਨੇ ਵੀ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।ਨਗਰ ਕੀਰਤਨ ਵਿੱਚ ਸੰਗਤਾਂ ਵਲੋਂ ਸੰਗਤਾਂ ਦੀ ਫਲ, ਫਰੂੂਟ ਅਤੇ ਚਾਹ ਵਰਤਾ ਕੇ ਸੇਵਾ ਕੀਤੀ ਗਈ। ਇਸ ਨਗਰ ਵਿੱਚ ਸਹਿਯੋਗ ਕਰ ਰਹੀਆਂ ਜਥੇਬੰਦੀਆਂ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱ੍ਹਈਆ ਜੀ ਸੇਵਾ ਸੁਸਾਇਟੀ, ਕੇਸਰੀ ਕਲਾਥ ਹਾਊਸ, ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਕੱਪੜਾ ਮਾਰਕਿਟ,ਟਰੱਕ ਯੂਨੀਅਨ ਬਠਿੰਡਾ, ਅਖੰਡ ਕੀਰਤਨ ਜੱਥਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ, ਬਠਿੰਡਾ ਫੋਰਮ ਤੋਂ ਇਲਾਵਾ ਹੋਰ ਦਾਨੀ ਸੱਜਣਾ ਦਾ ਭਰਪੂਰ ਸਹਿਯੋਗ ਰਿਹਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply