ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 16 ਤੋਂ 18 ਅਕਤੂਬਰ ਨੂੰ ਆਯੋਜਿਤ ‘ਸਾਲਾਨਾ ਅੰਤਰ ਕਾਲਜ ਐਥਲੈਟਿਕਸ ਮੀਟ-2018 ’ `ਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਤੀਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.62 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ’ ਵਿੱਚ ਕਰਨਵੀਰ ਸਿੰਘ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।ਆਸ ਹੈ ਕਿ ਅਗਲੇ ਮਹੀਨੇ ਹੋਣ ਵਾਲੀ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਗਰੁੱਪ ਦਾ ਇਹ ਹੋਣਹਾਰ ਵਿਦਿਆਰਥੀ ਇਸ ਵਾਰ ਸੋਨ ਤਮਗਾ ਜਿੱਤ ਕੇ ਸੰਸਥਾ, ਯੂਨੀਵਰਸਿਟੀ ਅਤੇ ਇਲਾਕੇ ਦਾ ਮਾਣ ਵਧਾਏਗਾ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀ ਕਰਨਵੀਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …