Tuesday, July 28, 2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਰਾਤ ਨੂੰ PPN2610201801ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਰਾਗ ਦਰਬਾਰ ਦੀ ਸ਼ੁਰੂਆਤ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਅਤੇ ਸੈਂਟਰਲ ਖਾਲਸਾ ਯਤੀਮਖਾਨੇ ਸ੍ਰੀ ਅੰਮ੍ਰਿਤਸਰ ਦੇ ਬੱਚਿਆਂ ਨੇ ਕੀਤੀ। ਰਾਗ ਦਰਬਾਰ ਦੌਰਾਨ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਬੀਬੀ ਆਸ਼ੂ ਪ੍ਰੀਤ ਕੌਰ ਜਲੰਧਰ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਸਦਾਸਤਸਿਮਰਨ ਸਿੰਘ ਮੀਰੀ ਪੀਰੀ ਜਥਾ ਅਮਰੀਕਾ, ਡਾ. ਗੁਰਨਾਮ ਸਿੰਘ ਪਟਿਆਲਾ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ, ਡਾ. ਅਲੰਕਾਰ ਸਿੰਘ ਪਟਿਆਲਾ, ਬੀਬੀ ਸਿਮਰਜੀਤ ਕੌਰ ਮਹਿਤਾ ਚੌਂਕ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਨਿਰਮਲ ਸਿੰਘ ਬਟਾਲਾ ਤੇ ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜਥਿਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਦੀ ਸਿਰਜਿਆ। ਰਾਗ ਦਰਬਾਰ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਹਾਜ਼ਰੀ ਭਰੀ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਜੀ ਨੇ ਜਿਥੇ ਮਨੁੱਖ ਦੇ ਕਲਿਆਣ ਲਈ ਗੁਰਬਾਣੀ ਰਚੀ, ਉਥੇ ਹੀ ਸਮਾਜ ਭਲਾਈ ਲਈ ਅਨੇਕਾਂ ਕਾਰਜ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੌਥੇ ਪਾਤਸ਼ਾਹ ਵੱਲੋਂ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਕੇ ਅਤੇ ‘ਲੰਗਰ ਗੁਰੂ ਰਾਮਦਾਸ’ ਵਿਖੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿਚ ਬਿਨਾਂ ਕਿਸੇ ਭੇਦਭਾਵ ਦੇ ਵੱਖ-ਵੱਖ ਧਰਮਾਂ, ਜਾਤਾਂ ਦੇ ਲੋਕ ਪ੍ਰਸ਼ਾਦਾ ਛੱਕ ਕੇ ਤ੍ਰਿਪਤ ਹੁੰਦੇ ਹਨ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਕੇ ਆਪਣਾ ਜੀਵਨ ਸਫਲਾ ਕਰਨ ਦੀ ਸੰਗਤਾਂ ਨੂੰ ਪ੍ਰੇਰਨਾ ਕੀਤੀ।
 ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ, ਗਿਆਨੀ ਜਸਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਰਾਮ ਸਿੰਘ, ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਜਸਪਾਲ ਸਿੰਘ ਜੋਹਲਾ ਵਾਲੇ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਬਿਜੈ ਸਿੰਘ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply