Wednesday, April 22, 2026

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ PPN2610201803ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ। ਜਿਸ ਵਿਚ ਸੇਵਾ, ਸਿਮਰਨ, ਪਰਉਪਕਾਰ ਵਰਗੀਆਂ ਉੱਤਮ ਕਦਰਾਂ-ਕੀਮਤਾਂ ਭਰੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਨ ਦਾ ਸਬੱਬ ਬਣਦੇ ਹਨ। ਉਨ੍ਹਾਂ ਪ੍ਰਕਾਸ਼ ਪੁਰਬ ਦੌਰਾਨ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਖਵਰਸ਼ ਸਿੰਘ ਪੰਨੂੰ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਕੇਵਲ ਸਿੰਘ, ਬਿਜੈ ਸਿੰਘ, ਪ੍ਰਤਾਪ ਸਿੰਘ, ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਨਿਸ਼ਾਨ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਤਿੰਦਰ ਸਿੰਘ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ ਤੇ ਸੁਖਰਾਜ ਸਿੰਘ ਆਦਿ ਮੌਜੂਦ ਸਨ।
ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਅੱਜ ਇਨਾਮ ਤਕਸੀਮ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਕਵੀਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੀ ਉਸਤਿਤ ਵਿਚ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply