ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ
ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ।ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ’ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਾਵਨ ਅਸਥਾਨ ਵਿਖੇ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਚੱਲ ਰਹੇ ਧਾਰਮਿਕ ਦੀਵਾਨਾਂ ਅਤੇ ਵੱਖ-ਵੱਖ ਸਮਾਗਮਾਂ ਵਿਚ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਨਿਹਾਲ ਹੋ ਰਹੀਆਂ ਹਨ। ਇਸੇ ਦੌਰਾਨ ਅੱਜ ਰਾਤ ਨੂੰ ਸੁੰਦਰ ਦੀਪਮਾਲਾ ਦੇਖਣ ਲਈ ਸੰਗਤਾਂ ਹੁਮ-ਹੁਮਾ ਕੇ ਪੁੱਜੀਆਂ। ਇਸ ਮੁਬਾਰਕ ਮੌਕੇ ’ਤੇ ਸੰਗਤਾਂ ਵੱਲੋਂ ਮਿੱਟੀ ਦੇ ਦੀਵੇ ਜਗਾ ਕੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਦੇਰ ਸ਼ਾਮ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਰਾਮ ਸਿੰਘ ਸੀਘਣੇਵਾਲੇ, ਪੁਲਿਸ ਕਮਿਸ਼ਨ ਐਐਸ੍ਰੀਵਾਸਤਵ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿੱਟੀ ਦੇ ਦੀਵੇ ਜਗਾ ਕੇ ਸ਼ਰਧਾ ਪ੍ਰਗਟਾਈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media