ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਦੀ ਅਸਲ ਹਿਤੈਸ਼ੀ – ਬਾਜਵਾ
ਬਟਾਲਾ, 26 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ
ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਅਤੇ ਮੌਜੂਦਾ ਚੱਲ ਰਹੀ ਸਰਕਾਰ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਬਿਲਕੁੱਲ ਵੀ ਖੱਜਲ-ਖੁਆਰ ਨਹੀਂ ਹੋਣਾ ਪਿਆ ਹੈ ਅਤੇ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਭਾਅ ਮਿਲਿਆ ਹੈ।
ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਮੰਡੀ ਵਿੱਚ ਕੋਈ ਵੀ ਕਿਸਾਨ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਲਈ ਸੀਨੀਅਰ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਮੰਡੀਆਂ ਵਿੱਚ ਜਾ ਕੇ ਖੁਦ ਖਰੀਦ ਦੀ ਨਿਗਰਾਨੀ ਕਰ ਰਹੇ ਹਨ।ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ-ਖਸੁੱਟ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਨੂੰ ਵੀ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਬਹੁਤ ਖੁਆਰ ਹੋਏ ਸਨ ਅਤੇ ਕਿਸਾਨਾਂ ਨੂੰ ਫਸਲ ਦਾ ਭਾਅ ਵੀ ਪੂਰਾ ਨਹੀਂ ਮਿਲਦਾ ਸੀ।ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਜਦੋਂ ਦੀ ਦੁਬਾਰਾ ਕੈਪਟਨ ਸਰਕਾਰ ਆਈ ਹੈ ਕਿਸਾਨਾਂ ਦੇ ਚਿਹਰੇ ਉਪਰ ਖੁਸ਼ੀ ਆ ਗਈ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਅਸਲ ਹਿਤੈਸ਼ੀ ਹਨ ਅਤੇ ਕੈਪਟਨ ਸਰਕਾਰ ਨੇ ਜਿਥੇ ਕਿਸਾਨਾਂ ਨੂੰ ਫਸਲ ਦਾ ਪੂਰਾ ਭਾਅ ਦਿੱਤਾ ਹੈ ਉਥੇ ਸੰਕਟ ਵਿੱਚ ਫਸੀ ਕਿਸਾਨੀ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸਾਨੀ ਨੂੰ ਖੁਸ਼ਹਾਲ ਕਰਨਾ ਸੂਬਾ ਸਰਕਾਰ ਦਾ ਟੀਚਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media