Friday, April 24, 2026

ਪੰਜਾਬੀ ਮਾਂ ਬੋਲੀ ਸਤਿਕਾਰ ਕਾਰਵਾਈ ਜਥੇਬੰਦੀ 1 ਨਵੰਬਰ ਨੂੰ ਕਰੇਗੀ ਰਾਜਪਾਲ ਦਾ ਘਿਰਾਓ

ਮਸਲਾ ਪੰਜਾਬੀ ਮਾਂ ਬੋਲੀ ਦਾ ਮਾਣ ਬਹਾਲ ਤੇ ਪੰਜਾਬ ਦੇ ਹੱਕ ਹਾਸਲ ਕਰਨ ਦਾ
ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦਿਵਸ ਪਹਿਲੀ ਨਵੰਬਰ ਨੂੰ ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਨਮਾਨ ਬਹਾਲ PPN2610201808ਕਰਵਾਉਣ ਅਤੇ ਪੰਜਾਬ ਦੇ ਹੱਕ ਹਾਸਲ ਕਰਨ ਲਈ ਪੰਜਾਬ ਦੇ ਰਾਜਪਾਲ ਦਾ ਘਿਰਾਓ ਕੀਤਾ ਜਾਵੇਗਾ।ਇਹ ਐਲਾਨ ਬਠਿੰਡਾ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਕੋਲ ਪੰਜਾਬੀ ਮਾਂ ਬੋਲੀ ਸਤਿਕਾਰ ਕਾਰਵਾਈ ਜਥੇਬੰਦੀ ਦੇ ਆਗੂਆਂ ਨੇ ਕੀਤਾ।
ਬਾਬਾ ਹਰਦੀਪ ਸਿੰਘ ਮਹਿਰਾਜ ਤੇ ਲਖਵੀਰ ਸਿੰਘ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਹੋਂਦ ਨੂੰ ਖ਼ਤਮ ਕਰਨ ਦੇ ਯਤਨ, ਪੰਜਾਬ ਦੇ ਦਰਿਆਈ ਪਾਣੀ ਲੁੱਟ, ਪੰਜਾਬ ਤੋਂ ਚੰਡੀਗੜ੍ਹ ਖੋਹਣਾ ਅਤੇ ਹਰ ਪੱਖੋਂ ਪੰਜਾਬ ਨਾਲ ਧੋਖਾ ਗਾਂਧੀਆਂ, ਮੋਦੀ ਅਤੇ ਸੰਘੀਆਂ ਦੀ ਇੱਕ ਸੋਚੀ ਸਮਝੀ ਸਾਜਿਸ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਮਾਂ ਬੋਲੀ ਦਾ ਮਾਣ ਬਹਾਲ ਕਰਵਾਉਣ, ਪੰਜਾਬ ਦੇ ਹੱਕ ਲੈਣ, ਚੰਡੀਗੜ੍ਹ ਪੰਜਾਬ ਦੇ ਹੱਥੋਂ ਖੋਹਣ ਵਿਰੁੱਧ ਇਹਨਾਂ ਮਸਲਿਆਂ ਨੂੰ ਲੈ ਕੇ ਇੱਕ ਨਵੰਬਰ ਨੂੰ ਸਹਿਬਜਾਦਾ ਅਜੀਤ ਸਿੰਘ ਨਗਰ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ 8 ਫੇਜ਼ ਤੋਂ ਚੱਲ ਕੇ ਪੰਜਾਬ ਦੇ ਰਾਜਪਾਲ ਦਾ ਘਿਰਾਓ ਕੀਤਾ ਜਾਵੇਗਾ।ਲੱਖਾ ਸਿਧਾਣਾ ਨੇ ਇਸ ਘਿਰਾਓ ਲਈ ਸਮੂਹ ਪੰਜਾਬੀਆਂ, ਪੰਜਾਬ, ਪੰਜਾਬੀ ਮਾਂ ਬੋਲੀ ਪ੍ਰਤੀ ਦਰਦ ਰੱਖਣ ਵਾਲੀਆਂ ਸੰਸਥਾਵਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆ ਕਿਹਾ ਕੇਂਦਰ ਸਰਕਾਰ ਦੀ ਹਮੇਸ਼ਾ ਹੀ ਪੰਜਾਬੀ, ਪੰਜਾਬ, ਪੰਜਾਬ ਦੇ ਹਿੱਤਾਂ ਪ੍ਰਤੀ ਨਾ ਕੇਵਲ ਜ਼ਹਿਰੀ ਸੋਚ ਰਹੀ ਹੈ ਸਗੋਂ ਇਸ ਨੂੰ ਅਮਲੀ ਰੂਪ ਵਿੱਚ ਵੀ ਲਾਗੂ ਕੀਤਾ ਗਿਆ। ਉਹਨਾਂ ਦੱਸਿਆ ਕਿ ਪੰਜਾਬੀ ਮਾਂ ਬੋਲੀ ਸਤਿਕਾਰ ਕਾਰਵਾਈ ਜਥੇਬੰਦੀ ਵੱਲੋਂ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਬਹਾਲ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਬੂਰ ਪੈਣ ਲੱਗਿਆ, ਪਰ ਇਸ ਮਾਂ ਬੋਲੀ ਦੇ ਫ਼ਲ ਰੂਪੀ ਦਰਖ਼ੱਤ ਨੂੰ ਵੱਢਣ ਲਈ ਦੁਸ਼ਮਣ ਵੀ ਕੁਹਾੜੇ ਤਿੱਖੇ ਕਰ ਰਿਹਾ ਹੈ, ਪੰਜਾਬ ਅਤੇ ਹੋਰਨਾਂ ਸੂਬਿਆਂ ਅਤੇ ਕੇਂਦਰੀ ਸਾਸਤ ਪ੍ਰਦੇਸ਼ਾਂ ਜਿੱਥੇ ਪੰਜਾਬੀ ਦਾ ਦੂਜਾ ਦਰਜਾ ਹੈ ਉੱਥੇ ਵੀ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਪ੍ਰਤੀ ਮਾਰੂ ਸਾਜਿਸ਼ ਤਹਿਤ ਪੰਜਾਬ ਨੂੰ ਬਿਲਕੁੱਲ ਲੰਗੜਾ ਕੀਤਾ ਗਿਆ ਤੇ ਫਿਰ ਇਸ ਨੂੰ ਅੰਗਹੀਣ ਕਰਕੇ ਨਕਾਰਾ ਕਰਨ ਲਈ ਪੰਜਾਬ ਦੇ ਦਰਿਆਈ ਪਾਣੀ ਲੁੱਟ ਲੈਣ ਅਤੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ ਸ਼ਹਿਰ ਵਿੱਚ ਹਰਿਆਣਾ ਦਾ ਹੱਕ ਰੱਖਣ ਤੇ ਫਿਰ ਪੰਜਾਬੀ ਮਾਂ ਬੋਲੀ ’ਤੇ ਕੁਹਾੜਾ ਚਲਾ ਕੇ ਹੁਣ ਪੰਜਾਬ ਦਾ ਹੱਕ ਹੀ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤੋਂ ਹਿੰਦੂਤਵੀ ਹਕੂਮਤਾਂ ਦੀ ਪੰਜਾਬ ਤੇ ਸਿੱਖਾਂ ਪ੍ਰਤੀ ਮਾਰੂ ਨੀਤੀ ਦਾ ਪ੍ਰਗਟਾਵਾ ਹੁੰਦਾ ਹੈ ਅਤੇ ਇਸ ਵਿੱਚ ਬਾਦਲ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਦੀ ਗਦਾਰੀ ਵੀ ਸ਼ਾਮਲ ਹੈ।ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪੰਜਾਬੀ ਮਾਂ ਬੋਲੀ, ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਰੋਕਣ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਹੱਕ ਹਾਸਲ ਕਰਨ ਲਈ ਸਮੂਹ ਪੰਜਾਬੀਆਂ ਨੂੰ ਇੱਕ ਹੋਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਪਹਿਲੀ ਨਵੰਬਰ ਨੂੰ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਇਤਿਹਾਸਕ ਗੁਰੂਦੁਆਰਾ ਅੰਬ ਸਾਹਿਬ ਫੇਜ਼ 8 ਵਿਖੇ ਪੁੱਜਣ।
 ਇਸ ਮੌਕੇ ਦਲ ਖ਼ਾਲਸਾ ਦੇ ਜਿਲ੍ਹਾ ਪ੍ਰਧਾਨ ਭਾਈ ਸੁਰਿੰਦਰ ਸਿੰਘ ਨਥਾਣਾ, ਜਿਲ੍ਹਾ ਜਨਰਲ ਸਕੱਤਰ ਭਾਈ ਜੀਵਨ ਸਿੰਘ ਗਿੱਲ ਕਲਾਂ, ਮਾਲਵਾ ਯੂਥ ਫੈਡਰੇਸ਼ਨ ਮਨਪ੍ਰੀਤ ਸਿੰਘ ਨਿੱਕਾ ਸਿਧਾਣਾ, ਬਾਬਾ ਪਾਲਾ  ਆਦਿ ਵੀ ਹਾਜ਼ਰ ਸਨ।
 

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply