ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਵਲੋਂ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਬਣਾਉਣ ਹਿੱਤ ਆਰੰਭੀ
ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕੋਟ ਧਰਮੂ ਵਿਖੇ ਪ੍ਰਭਾਵਸਾਲੀ ਪ੍ਰੋਗਰਾਮ ਕਰਵਾਇਆ ਗਿਆ ਜੋ ਕਿ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ `ਤੇ ਗਹਿਰਾ ਪ੍ਰਭਾਵ ਪਾ ਗਿਆ।
ਏ.ਐਸ.ਆਈ ਬਲਵੰਤ ਸਿੰਘ ਅਤੇ ਏ.ਐਸ.ਆਈ ਵਿਜੈ ਨੰਗਲ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਵਿਦਿਆਰਥੀਆਂ ਨੂੰ ਗਰਾਂਊਡ, ਨੈਤਿਕਤਾ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨਸ਼ਿਆਂ ਦੇ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਜਾਣੂ ਕਰਵਾਉਂਦੇ ਹੋਏ ਪ੍ਰਭਾਵਸਾਲੀ ਭਾਸਣ ਰਾਹੀਂ ਇਕੱਤਰ ਹੋਏ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਇਮਰਨਜੀਤ ਕੌਰ ਦੁਆਰਾ ਵੀ ਨਸ਼ਿਆਂ ਖਿਲਾਫ ਆਪਣਾ ਭਾਸ਼ਣ ਪੇਸ਼ ਕੀਤਾ।ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਪਵਨਵੀਰ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।
ਸਕੂਲ ਦੀ ਮੁੱਖ ਅਧਿਆਪਕਾ ਸਿੰਦਰਪਾਲ ਕੌਰ, ਪੰਜਾਬੀ ਮਾਸਟਰ ਜਗਜੀਤ ਸਿੰਘ, ਮੈਥ ਮਾਸਟਰ ਜਸਵਿੰਦਰ ਸਿੰਘ ਦੁਆਰਾ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਿੰਡ ਦੇ ਸਰਪੰਚ ਸਮਿੰਦਰ ਸਿੰਘ ਦੁਆਰਾ ਸਮੁੱਚੀ ਟੀਮ ਦਾ ਪਿੰਡ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media