ਰੋਸ ਵਜੋਂ ਕਿਸਾਨਾਂ ਨੇ ਅੱਗ ਲਾ ਕੇ ਫੂਕਿਆ ਨਰਮੇ ਦੀ ਫਸਲ ਨੂੰ
ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾਂਦੀ ਲੁੱਟ ਦੇ
ਖਿਲਾਫ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਅੱਗੇ ਧਰਨਾ ਦੇਣ ਉਪਰੰਤ ਨਰਮੇ ਦੀ ਫਸਲ ਨੂੰ ਅੱਗ ਲਾ ਕੇ ਫੂਕਿਆ।
ਦੋਵੇਂ ਸਰਕਾਰਾਂ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ।ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਹੁਣ ਜਦੋਂ ਮੰਡੀਆਂ ਵਿੱਚ ਨਰਮੇ ਦੀ ਫਸਲ ਧੜਾਧੜ ਆ ਰਹੀ ਹੈ ਉਸਨੂੰ ਖਰੀਦਣ ਲਈ ਕੇਂਦਰੀ ਖਰੀਦ ਏਜੰਸੀ ਸੀ.ਸੀ.ਆਈ ਨੇ ਮੰਡੀਆਂ ਵਿੱਚ ਪੈਰ ਨਹੀਂ ਧਰਿਆ ਜਿਸਦਾ ਫਾਇਦਾ ਉਠਾ ਕੇ ਪ੍ਰਾਈਵੇਟ ਵਪਾਰੀ ਮਨਮਰਜ਼ੀ ਦੇ ਰੇਟ ਤੇ ਨਰਮਾ ਖਰੀਦ ਰਹੇ ਹਨ ਤੇ ਕਿਸਾਨਾਂ ਦੀ ਭਾਰੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 1100/- ਰੁਪਏ ਪ੍ਰਤੀ ਕੁਇੰਟਲ ਨਰਮੇ ਦੇ ਰੇਟ ਵਿੱਚ ਵਾਧਾ ਤਾਂ ਕੀਤਾ, ਪਰ ਇਹ ਵਾਧਾ ਕਿਸਾਨਾਂ ਨੂੰ ਪ੍ਰਾਪਤ ਨਹੀਂ ਹੋ ਰਿਹਾ।5350/- ਰੁਪਏ ਦੀ ਬਜਾਏ 4600/- ਤੋਂ 4700/- ਰੁਪਏ ਵਿੱਚ ਕਿਸਾਨਾਂ ਕੋਲੋਂ ਵਪਾਰੀ ਨਰਮਾ ਖੋਹ ਰਹੇ ਹਨ।ਕਿਸਾਨਾਂ ਦੇ ਇਕੱਠ ਵਿੱਚ ਆ ਕੇ ਤਹਿਸੀਲਦਾਰ ਮਾਨਸਾ ਨੇ ਸਟੇਜ ਤੋਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜਲਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈਣੀਬਾਘਾ, ਮਲਕੀਤ ਸਿੰਘ ਕੋਟ ਧਰਮੂ, ਚਾਨਣ ਸਿੰਘ ਜਟਾਣਾ, ਸਾਧੂ ਸਿੰਘ ਅਲੀਸ਼ੇਰ ਨੇ ਵੀ ਸੰਬੋਧਨ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media