ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਵਲੋਂ ਆਇਓਡੀਨ ਦੀ ਘਾਟ ਨਾਲ ਸਰੀਰ ਨੂੰ ਹੋਣ ਵਾਲੀਆਂ ਸਮੱਸਿਆਵਾਂ ਤੋਂ
ਬਚਾਅ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਗਿਆ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਇਥੇ ਜਾਰੀ ਬਿਆਨ ਵਿਚ ਦੱਸਿਆ ਕਿ ਸਿਹਤਮੰਦ ਸਮਾਜ ਸਿਰਜਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ `ਤੇ ਕਰਵਾਏ ਜਾਂਦੇ ਸਿਹਤ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਲੋਕਾਂ ਨੂੰ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਅਤੇ ਇਸ ਸਬੰਧੀ ਜਾਗਰੂਕ ਕਰਨ ਲਈ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਜਾ ਕੇ ਕੈਂਪ ਲਾਏ ਜਾ ਰਹੇ ਹਨ।
ਕੈਂਪ ਦੌਰਾਨ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਰੀਰ ਵਿੱਚ ਆਇਓਡੀਨ ਦੀ ਘਾਟ ਨਾਲ ਬੱਚਿਆਂ, ਜਵਾਨਾਂ ਅਤੇ ਗਰਭਵਤੀ ਔਰਤਾਂ ਨੂੰ ਜ਼ਿਆਦਾ ਸਮੱਸਿਆਵਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਆਇਓਡੀਨ ਯੁਕਤ ਨਮਕ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਉਬਰਾਏ ਨੇ ਦੱਸਿਆ ਕਿ ਬੱਚਿਆਂ ਵਿੱਚ ਇਸ ਘਾਟ ਨਾਲ ਬੋਲਾਪਣ, ਗੂੰਗਾਪਣ, ਭੈਂਗਾਪਣ ਹੋ ਜਾਂਦਾ ਹੈ।ਗਰਭਵਤੀ ਔਰਤਾਂ ਵਿੱਚ ਇਸ ਦੀ ਘਾਟ ਨਾਲ ਸਮੇਂ ਤੋਂ ਪਹਿਲਾਂ ਬੱਚੇ ਦਾ ਜਨਮ, ਗਰਭਪਾਤ ਜਾਂ ਮੁਰਦਾ ਬੱਚੇ ਦਾ ਜਨਮ ਆਦਿ ਸਮੱਸਿਆਵਾਂ ਆਉਂਦੀਆਂ ਹਨ। ਂਿਜ਼ਲ੍ਹਾ ਮਾਸ ਮੀਡੀਆ ਅਫ਼ਸਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਜਵਾਨਾਂ ਵਿੱਚ ਇਸ ਦੀ ਘਾਟ ਨਾਲ ਸਰੀਰਕ ਸੁਸਤੀ ਅਤੇ ਦਿਮਾਗ਼ੀ ਵਿਕਾਸ ਘੱਟ ਜਾਂਦਾ ਹੈ।
ਪ੍ਰਿੰਸੀਪਲ ਸ਼੍ਰੀਮਤੀ ਪਦਮਨੀ ਸਿੰਗਲਾ ਨੇ ਬੱਚਿਆਂ ਨੂੰ ਆਇਓਡੀਨ ਤੋ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media