Friday, March 13, 2026

ਵਾਤਾਵਰਣ ਬਚਾਉਣ ਲਈ ਵਿੱਢੀ ਜਾਵੇਗੀ ਦਸਤਖ਼ਤੀ ਮੁਹਿੰਮ – ਡਿਪਟੀ ਕਮਿਸ਼ਨਰ

ਗਰੀਨ ਦੀਵਾਲੀ ਮੁਹਿੰਮ ਨਾਲ ਜੁੜਨ ਦੀ ਅਪੀਲ
ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਿਰੰਤਰ ਵਧ ਰਹੀ ਆਲਮੀ ਤਪਸ਼ ਨੂੰ ਘਟਾਉਣ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ Apneet Riatਮਨਸ਼ੇ ਨਾਲ ਜ਼ਿਲ੍ਹਾ ਮਾਨਸਾ ਪ੍ਰਸ਼ਾਸਨ ਵਲੋਂ ਇਸ ਵਾਰ ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
 ਇਸ ਸਬੰਧੀ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਡੂੰਘਾ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਨੌਜਵਾਨ ਵਰਗ ਦੀ ਬਹੁਤ ਅਹਿਮੀਅਤ ਹੁੰਦੀ ਹੈ, ਇਸ ਲਈ ਸਕੂਲ ਸਿੱਖਿਆ ਵਿਭਾਗ ਅਤੇ ਨੌਜਵਾਨ ਸੇਵਾਵਾਂ ਵਿਭਾਗ ਦੇ ਅਧਿਕਾਰੀ ਸਾਂਝੇ ਤੌਰ `ਤੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ 5 ਨਵੰਬਰ ਨੂੰ ਸਵੇਰੇ 11 ਵਜੇ ਕੁਦਰਤੀ ਦੀਵਾਲੀ ਮਨਾਉਣ ਸਬੰਧੀ ਸਹੁੰ ਚੁਕਾਉਣ ਦੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਸਕੂਲੀ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਤੋਂ ਬਚਾਅ ਸਬੰਧੀ ਸਬੰਧਤ ਇਲਾਕਿਆਂ ਵਿੱਚ ਜਾਗਰੂਕਤਾ ਰੈਲੀਆਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹੇ ਦੇ ਸਮੂਹ ਕਾਲਜਾਂ ਅਤੇ ਸ਼ਹਿਰ ਵਿੱਚ ਕੁਦਰਤੀ ਦੀਵਾਲੀ ਮਨਾਉਣ ਦੇ ਹੱੱਕ ਵਿੱਚ `ਦਸਤਖ਼ਤੀ ਮੁਹਿੰਮ` ਚਲਾਈ ਜਾਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਕਾਲਜਾਂ ਅਤੇ ਮਾਨਸਾ ਸ਼ਹਿਰ ਦੇ ਗੁਰਦਵਾਰਾ ਚੌਕ ਵਿੱਚ ਦਸਤਖ਼ਤੀ ਬੋਰਡ ਲਾਉਣਾ ਯਕੀਨੀ ਬਣਾਉਣ।ਇਸ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਥਾਵਾਂ `ਤੇ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਰੱਖਣ ਦੇ ਤਰੀਕੇ ਦਰਸਾਉਂਦੇ ਬੋਰਡ ਲਾਏ ਜਾਣ।
    ਡਿਪਟੀ ਕਮਿਸ਼ਨਰ ਨੇ ਨੌਜਵਾਨ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਬੀਰ ਮਾਨ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਅਧੀਨ ਆਉਂਦੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਦੀ ਰੈਲੀਆਂ ਅਤੇ ਦਸਤਖ਼ਤੀ ਮੁਹਿੰਮ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ।
    ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ `ਗਰੀਨ ਦੀਵਾਲੀ ਮੁਹਿੰਮ` ਨਾਲ ਵੱਧ ਤੋਂ ਵੱਧ ਜੁੜਨ ਅਤੇ ਹੋਰਨਾਂ ਲੋਕਾਂ ਨੂੰ ਵੀ ਜੋੜਨ।
    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜਨਰਲ) ਨਵਦੀਪ ਕੁਮਾਰ, ਰੈਡ ਕਰਾਸ ਸਕੱਤਰ ਸ੍ਰੀ ਜਗਦੇਵ ਸਿੰਘ, ਮਾਨਸਾ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਵਿਜੇ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply