ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜਖਮੀਆਂ
ਦੀ ਤੰਦਰੁਸਤੀ ਲਈ ਸਕੂਲੀ ਵਿਦਿਆਰਥੀਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਸਥਾਨਕ ਮਾਤਾ ਚਰਨ ਕੌਰ ਕਾਲਜ ਆਫ ਪਬਲਿਕ ਹੈਲਥ ਦੇ ਸਿਖਿਆਰਥੀਆਂ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਇੱਕ ਕੈਂਡਲ ਮਾਰਚ ਕੱਢਿਆ ਗਿਆ ਅਤੇ ਮੋਮਬੱਤੀਆਂ ਨਾਲ ਉਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਕਾਲਜ ਪ੍ਰਬੰਧਕ ਮੈਡਮ ਸੁਖਵਿੰਦਰ ਕੌਰ ਅਤੇ ਡਾ. ਰਣਜੀਤ ਸਿੰਘ ਦੀ ਅਗਵਾਈ `ਚ ਹੋਏ ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਐਮ. ਕੇ ਮੈਨਨ, ਪ੍ਰੋ. ਗੁਰਕਰਨ, ਮੈਡਮ ਸੁਦਰਸ਼ਨ, ਮੈਡਮ ਕੋਮਲ ਅਤੇ ਨਿਰਮਲ ਸਿੰਘ ਆਦਿ ਵੀ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media