ਮਹਿਤਾ ਚੌਕ, 265 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਨਵ-ਨਿਯੁੱਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ
ਸਿੰਘ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਮਹਿਤਾ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਉਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ।
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਦਮਦਮੀ ਟਕਸਾਲ ਦੇ ਮੁਖੀ ਨਾਲ ਬੰਦ ਕਮਰਾ ਮੀਟਿੰਗ ਕੀਤੀ ਅਤੇ ਮੌਜੂਦਾ ਪੰਥਕ ਹਲਾਤਾਂ ’ਤੇ ਵਿਚਾਰਾਂ ਕੀਤੀਆਂ।ਬਾਬਾ ਹਰਨਾਮ ਸਿੰਘ ਖਾਲਸਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥਕ ਕਾਰਜਾਂ ਪ੍ਰਤੀ ਹਰ ਤਰਾਂ ਸਹਿਯੌਗ ਦੇਣ ਦਾ ਭਰੋਸਾ ਦਿੱਤਾ ਅਤੇ ਆਸ ਪ੍ਰਗਟ ਕੀਤੀ ਕਿ ਜਥੇਦਾਰ ਹਰਪ੍ਰੀਤ ਸਿੰਘ ਬਤੌਰ ਜਥੇਦਾਰ ਪੰਥ ਨੂੰ ਯੋਗ ਅਗਵਾਈ ਦੇਣ ’ਚ ਸਫਲ ਹੋਣਗੇ।ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਤੋਂ ਗੁਰਬਾਣੀ ਉਚਾਰਨ ਦੀ ਜੋ ਸ਼ੁਧ ਸੰਥਿਆ ਮਿਲਦੀ ਹੈ, ਉਹ ਸ਼ਾਇਦ ਹੀ ਕਿਸੇ ਹੋਰ ਸੰਸਥਾ ਤੋਂ ਮਿਲੇ। ਉਹਨਾਂ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਪੰਥ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media