ਮੁੱਖ ਮੰਤਰੀ ਖ਼ਿਲਾਫ ਵੀ ਕੇਸ ਦਰਜ ਕੀਤੇ ਜਾਣ ਦੀ ਕੀਤੀ ਮੰਗ
ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ
ਚੈਪਟਰਾਂ ਨੂੰ ਲਿਖਣ ਅਤੇ ਪ੍ਰਵਾਨਗੀ ਦੇਣ ਵਾਲੇ ਸਾਰੇ ਕਮੇਟੀ ਮੈਂਬਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮਾਹਿਰਾਂ ਦੀ ਅਜਿਹੀ ਕਮੇਟੀ ਨੂੰ ਕਾਇਮ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਮੇਟੀ ਮੈਂਬਰਾਂ, ਅਕਾਲੀ ਦਲ ਦੇ ਵਿਧਾਇਕਾਂ, ਜ਼ਿਲ੍ਹਾ ਜਥੇਦਾਰਾਂ ਅਤੇ ਸੀਨੀਅਰ ਪਾਰਟੀ ਆਗੂਆਂ ਦੀ ਇਥੇ ਹੋਈ ਇੱਕ ਮੀਟਿੰਗ ਪਾਸ ਕੀਤਾ ਗਿਆ।ਮਤੇ ਵਿਚ ਕਿਹਾ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਖਿਲਾਫ ਸਿੱਖ ਗੁਰੂਆਂ ਅਤੇ ਧਾਰਮਿਕ ਗ੍ਰੰਥਾਂ ਸੰਬੰਧੀ ਅਪਮਾਨਜਨਕ ਟਿੱਪਣੀਆਂ ਵਾਲੇ ਚੈਪਟਰ ਜਾਰੀ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਲਈ ਅਪਰਾਧਿਕ ਕੇਸ ਦਰਜ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਵਾਦਗ੍ਰਸਤ 12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਦੇ ਆਨਲਾਈਨ ਜਾਰੀ ਕੀਤੇ ਬੇਹੱਦ ਇਤਰਾਜ਼ਯੋਗ ਪੰਜ ਚੈਪਟਰਾਂ ਨੂੰ ਵਾਪਸ ਲੈ ਕੇ ਗੰਭੀਰ ਅਪਰਾਧ ਕਰਨ ਲਈ ਜ਼ਿੰਮੇਵਾਰ ਕਮੇਟੀ ਮੈਂਬਰਾਂ ਅਤੇ ਬਾਕੀਆਂ ਖ਼ਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ।ਬਾਦਲ ਨੇ ਕਿਹਾ ਕਿ ਇਹ ਨਵੀਂ ਸਮੱਗਰੀ ਸਿੱਖ ਗੁਰੂਆਂ ਅਤੇ ਧਾਰਮਿਕ ਗ੍ਰੰਥਾਂ ਨਾਲ ਜੁੜੇ ਇਤਿਹਾਸਕ ਤੱਥਾਂ ਨੂੰ ਤੋੜਣ-ਮਰੋੜਣ ਦੀ ਇੱਕ ਕੋਝੀ ਚਾਲ ਹੈ।ਉਹਨਾਂ ਕਿਹਾ ਕਿ ਇਹਨਾਂ ਚੈਪਟਰਾਂ ਅੰਦਰ ਇੱਕ ਪੰਕਤੀ ਵਿਚ ਇਹ ਲਿਖਿਆ ਹੈ ਕਿ ਦਸਵੇਂ ਗੁਰੂ ਸਾਹਿਬਾਨ ਨੇ ਭੀਮ ਚੰਦ ਤੋਂ ਨਾਰਾਜ਼ ਹੋ ਕੇ ਆਲੀਸ਼ਾਨ ਨਾਂ ਦੇ ਇੱਕ ਪਿੰਡ ਨੂੰ ਲੱਟਿਆ ਸੀ।ਉਹਨਾਂ ਕਿਹਾ ਕਿ ਇਸੇ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਤੱੱਥਾਂ ਨੂੰ ਤੋੜ ਮਰੋੜ ਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਗੁਰੂ ਸਾਹਿਬਾਨ ਦੀ ਸਜ਼ਾ ਨੂੰ ਜੁਰਮਾਨੇ ਵਿਚ ਬਦਲਣ ਮਗਰੋਂ ਉਹਨਾਂ ਨੂੰ ਸਿਰਫ ਸਰੀਰਕ ਤਸੀਹੇ ਦਿੱਤੇ ਗਏ ਸਨ, ਸ਼ਹੀਦ ਨਹੀਂ ਸੀ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਸਾਹਿਬਾਨਾਂ ਦੇ ਨਾਂ ਸਹੀ ਤਰੀਕੇ ਨਾਲ ਨਾ ਲਿਖ ਕੇ ਉੁਹਨਾਂ ਦਾ ਨਿਰਾਦਰ ਕੀਤਾ ਗਿਆ ਹੈ, ਜੋ ਕਿ ਨਾਮੁਆਫੀਯੋਗ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media