Saturday, August 29, 2026

ਸੇਂਟ ਸੋਲਜ਼ਰ ਸਕੂਲ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ PPN2810201810ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਸੰਗਤ ਰੂਪ ਵਿੱਚ ਕੀਤਾ । ਉਪਰੰਤ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਪਾਇਆ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੀ ਸਿੱਖਿਆ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਤੇ ਭਗਤੀ ਨਾਲ ਜੁੜੇ ਰਹੇ।ਬੱਚਿਆਂ ਨੇ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ।ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ, ਸਮੂਹ ਸਟਾਫ ਅਤੇ ਬੱਚੇ ਹਾਜ਼ਿਰ ਸਨ।ਆਖੀਰ `ਚ ਚਾਹ ਦਾ ਲੰਗਰ ਵੀ ਲਗਾਇਆ ਗਿਆ ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply