ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸਥਾਨਕ ਪੁਲੀਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਜਦੋ ਉਸ ਨੇ ਗੁਨੋਵਾਲ ਰੋਡ `ਤੇ
ਛਾਪੇਮਾਰੀ ਕਰਕੇ ਲੁੱਟ ਦੀ ਤਿਆਰੀ ਕਰ ਰਹੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜੰਡਿਆਲਾ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਕੋਲੋ ਦੋ ਪਿਸਟਲ 32 ਬੋਰ, ਤਿੰਨ ਜਿੰਦਾ ਕਾਰਤੂਸ, ਇਕ ਰਾਈਫਲ ਤੇ ਦੋ ਕਾਰਤੂਸ ਬਰਾਮਦ ਕੀਤੇ ਗਏ ।ਫੜੇ ਗਏ ਦੋਸ਼ੀਆਂ ਵਿੱਚ ਗੁਰਬਾਜ ਸਿੰਘ ਵਾਸੀ ਗੋਇੰਦਵਾਲ, ਕਰਨਬੀਰ ਸਿੰਘ ਵਾਸੀ ਗੋਇੰਦਵਾਲ, ਬਲਜੀਤ ਸਿੰਘ ਵਾਸੀ ਖਡੂਰ ਸਾਹਿਬ, ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਜੰਡਿਆਲਾ ਗੁਰੂ ਸ਼ਾਮਲ ਹਨ, ਜਦਕਿ ਇਹਨਾਂ ਦੇ ਦੋ ਸਾਥੀ ਆਸ਼ੀਸ਼ ਕੁਮਾਰ ਅਤੇ ਹਰਜੀਤ ਸਿੰਘ ਵਾਸੀ ਅੰਮ੍ਰਿਤਸਰ ਮੌਕੇ ਤੋਂ ਫਰਾਰ ਹੋ ਗਏ।ਇਹ ਗ੍ਰੋਹ ਬੀਤੇ ਦਿਨੀ ਗ੍ਰੇਸ ਪਬਲਿਕ ਸਕੂਲ ਕੋਲ ਅੰਮ੍ਰਿਤਸਰ ਤੋਂ ਜੰਡਿਆਲਾ ਗੁਰੂ ਆ ਰਹੇ ਕਾਰ ਸਵਾਰ ਵਪਾਰੀ ਕੋਲੋ ਇਕ ਲੱਖ ਦੇ ਕਰੀਬ ਨਕਦੀ ਲੁੱਟ ਕੇ ਗੋਲੀ ਚਲਾਉਂਦਾ ਹੋਇਆ ਫਰਾਰ ਹੋ ਗਿਆ ਸੀ।ਪੁਲਿਸ ਅਧਿਕਾਰੀ ਅਨੁਸਾਰ ਕਥਿਤ ਦੋਸ਼ੀਆਂ ਖਿਲਾਫ ਥਾਣਾ ਜੰਡਿਆਲਾ ਗੁਰੂ ਵਿਖੇ ਮਾਮਲਾ ਦਰਜ ਕਰ ਲ਼ਿਆ ਗਿਆ ਹੈ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media